12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਾਈਕਮਾਂਡ ਨੇ ਮੌਕਾ ਦਿੱਤਾ ਤਾਂ ਜਲਾਲਾਬਾਦ ਸੀਟ ਵੱਡੇ ਫ਼ਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ-ਡਾ. ਬੀ.ਡੀ. ਕਾਲੜਾ

ਫ਼ਾਜ਼ਿਲਕਾ, 11 ਨਵੰਬਰ (ਅਮਰਜੀਤ ਸ਼ਰਮਾ)-ਮਿਸ਼ਨ 2027 ਨੂੰ ਲੈ ਕੇ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਡਾ.

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਡਾ. ਬੀ.ਡੀ. ਕਾਲੜਾ ਅਤੇ ਹੋਰ ਆਗੂ। ਅਜੀਤ ਤਸਵੀਰ 12-11-2026
ਫ਼ਾਜ਼ਿਲਕਾ, 11 ਨਵੰਬਰ (ਅਮਰਜੀਤ ਸ਼ਰਮਾ)-ਮਿਸ਼ਨ 2027 ਨੂੰ ਲੈ ਕੇ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਡਾ. ਬੀ.ਡੀ ਕਾਲੜਾ ਅਰਨੀਵਾਲਾ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਨਿਵਾਸ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ.ਬੀ.ਡੀ.ਕਾਲੜਾ ਨੇ ਕਿਹਾ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਹਮੇਸ਼ਾ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਉਹ ਲਗਾਤਾਰ ਸਰਗਰਮ ਹਨ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖ ਰਹੇ ਹਨ। ਡਾ.ਕਾਲੜਾ ਨੇ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਅਤੇ ਵਿਧਾਇਕ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ ਤਾਂ ਉਹ ਪੂਰੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਸੀਟ ਵੱਡੇ ਫ਼ਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਵਚਨਬੱਧ ਹਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ’ਚ ਇੰਪੀਰੀਅਲ ਸਕੂਲ ਖੁਈਆਂ ਸਰਵਰ ਦੀਆਂ ਅੰਡਰ-11 ਲੜਕੀਆਂ ਨੇ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਨੌਜਵਾਨ ਭਾਰਤ ਸਭਾ ਜ਼ਿਲ੍ਹਾ ਕਮੇਟੀ ਦੀ ਪ੍ਰਤਾਪ ਬਾਗ਼ ਵਿਖੇ ਹੋਈ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।