ਅਬੋਹਰ ਤੋਂ ਡਾ.ਸੁਹਾਨੀ ਡੋਡਾ ਅਤੇ ਬੱਲੂਆਣਾ ਤੋਂ ਵਿਧਾਇਕ ਗੋਲਡੀ ਮੁਸਾਫਿਰ ਨੂੰ ਮੁੜ ਮਿਲੀ ਟਿਕਟ, ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ
ਅਬੋਹਰ, 12 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਬਾਕੀ ਰਹਿੰਦੇ 2 ਵਿਧਾਨ ਸਭਾ ਹਲਕਿਆਂ ਅਬੋਹਰ ਅਤੇ ਬੱਲੂਆਣਾ ਤੋਂ ਵੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਅਬੋਹਰ ਤੋਂ ਐਲਾਨੇ ਉਮੀਦਵਾਰ ਡਾ.ਸੁਹਾਨੀ ਡੋਡਾ ਅਤੇ ਬੱਲੂਆਣਾ ਹਲਕੇ ਦੇ ਉਮੀਦਵਾਰ ਅਮਨਦੀਪ ਸਿੰਘ ਗੋਲਡੀ ਮੁਸਾਫਿਰ। ਅਜੀਤ ਤਸਵੀਰ
13-11-2026