ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਮਲੋਟ ਰੋਡ ’ਤੇ ਬਣੇ ਓਵਰਬ੍ਰਿਜ ਹੇਠਾਂ ਪਹੁੰਚੇ ਤਾਂ ਇਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਹੱਥ ਵਿਚ ਫੜੀ ਹੋਈ ਕੋਈ ਨਸ਼ੀਲੀ ਚੀਜ਼ ਸੁੱਟ ਦਿੱਤੀ ਅਤੇ ਕਾਹਲੀ ਨਾਲ ਤੁਰਨ ਲੱਗਿਆ।
ਅਜੀਤ ਡੈਸਕ
14-11-2026