15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ਮੌਕੇ ਕਾਂਗਰਸੀਆਂ ਵਲੋਂ ਸ਼ਰਧਾਂਜਲੀਆਂ ਭੇਟ

ਅਬੋਹਰ, 14 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਦੇ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਮੌਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਡਿਤ ਨਹਿਰੂ ਦੀ ਤਸਵੀਰ ’ਤੇ ਫ਼ੁਲ ਮਾਲਾ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ।

ਅਜੀਤ ਡੈਸਕ 15-11-2026
ਅਬੋਹਰ, 14 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਦੇ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਮੌਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਡਿਤ ਨਹਿਰੂ ਦੀ ਤਸਵੀਰ ’ਤੇ ਫ਼ੁਲ ਮਾਲਾ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ। ਇਸ ਮੌਕੇ ਸੁਧੀਰ ਭਾਦੂ ਨੇ ਕਿਹਾ ਕਿ ਅੱਜ ਦਾ ਆਧੁਨਿਕ ਅਤੇ ਵਿਕਸਿਤ ਭਾਰਤ ਪੰਡਿਤ ਜਵਾਹਰ ਲਾਲ ਨਹਿਰੂ ਦੀ ਦੂਰਅੰਦੇਸ਼ੀ ਸੋਚ ਅਤੇ ਯੋਜਨਾਬੱਧ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸਮੇਂ ਭਾਰਤ ਨੂੰ ਖੇਤੀਬਾੜੀ, ਸਿੱਖਿਆ, ਸਿਹਤ, ਰੋਜ਼ਗਾਰ ਅਤੇ ਰੱਖਿਆ ਸਮੇਤ ਕਈ ਖੇਤਰਾਂ ਵਿਚ ਵੱਡੀਆਂ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅਜਿਹੇ ਹਾਲਾਤ ਵਿਚ ਨਹਿਰੂ ਨੇ ਦੇਸ਼ ਨੂੰ ਇੱਕਜੁੱਟ ਕਰਨ ਦੇ ਨਾਲ-ਨਾਲ ਇਸ ਦੇ ਸਰਬਪੱਖੀ ਵਿਕਾਸ ਲਈ ਯਤਨ ਆਰੰਭੇ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਸੋਮ ਜਸੂਜਾ, ਯੁਧਿਸ਼ਟਰ ਗੱਖੜ, ਮਹਿੰਗਾ ਰਾਮ, ਸ਼੍ਰੀ ਰਾਮ ਨੂਨੀਵਾਲ, ਸ਼ਰਵਣ ਜਾਖੜ, ਮਨਿੰਦਰ ਪਾਲ ਮੇਘ, ਇਕਬਾਲ ਸਿੰਘ, ਪ੍ਰਦੀਪ ਕੁਮਾਰ, ਯੋਗੇਸ਼ ਸਹਾਰਨ, ਰਿੰਕੂ ਸੈਣੀ, ਅਸ਼ੋਕ ਸੋਨੀ, ਜੀਵਨਜੋਤ ਕੌਰ, ਰਾਜੇਸ਼ ਕੁਮਾਰ, ਰਾਜਿੰਦਰ ਕੁਮਾਰ, ਸੰਨ੍ਹੀ ਕੁਮਾਰ, ਪਵਨ ਸ਼ਰਮਾ, ਵਿਕਰਮ ਕੁਮਾਰ, ਵਿਕਰਮ ਸਿੰਘ, ਸੰਦੀਪ ਬਾਘਲਾ, ਅਸ਼ੋਕ ਡਾਵਰ ਅਤੇ ਬਾਬੂ ਲਾਲ ਪੰਵਾਰ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਆਪਕਾਂ ਨੇ ਕਵਿਤਾਵਾਂ, ਕੁਇਜ਼ ਮੁਕਾਬਲੇ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਕੀਤਾ ਉਤਸ਼ਾਹਿਤ ਅਗਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਮਨਾਇਆ ਬਾਲ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।