15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੀ.ਸੀ.ਐੱਸ. ਪ੍ਰੀਖਿਆ ’ਚ ਧਾਂਦਲੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ-ਗੁਰਜੋਤ ਸਿੰਘ ਸੰਧੂ

ਜਲਾਲਾਬਾਦ, 14 ਨਵੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਪੀ. ਸੀ.

ਅਜੀਤ ਡੈਸਕ 15-11-2026
ਜਲਾਲਾਬਾਦ, 14 ਨਵੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਪੀ.ਸੀ.ਐੱਸ. ਪ੍ਰੀਖਿਆ ਵਿਚ ਧਾਂਦਲੀਆਂ ਅਤੇ ਬੇਨਿਯਮੀਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਸਰਕਾਰ ਤੋਂ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੇ ਸੂਬੇ ਦੇ ਹਜ਼ਾਰਾਂ ਮਿਹਨਤੀ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਗੁਰਜੋਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਸਰਕਾਰੀ ਨੌਕਰੀ ਹਾਸਲ ਕਰਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਤਿਆਰੀ ਕਰਦਾ ਹੈ। ਅਜਿਹੇ ਵਿਚ ਜੇਕਰ ਪ੍ਰੀਖਿਆ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ’ਤੇ ਸਵਾਲ ਉੱਠਣ ਤਾਂ ਨੌਜਵਾਨਾਂ ਦਾ ਭਰੋਸਾ ਡਗਮਗਾਉਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਰੱਖਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਸਬੰਧੀ ਉੱਠ ਰਹੇ ਸਾਰੇ ਸਵਾਲਾਂ ਦਾ ਸਪਸ਼ਟ ਜਵਾਬ ਦਿੱਤਾ ਜਾਵੇ ਅਤੇ ਜੇਕਰ ਕਿਸੇ ਵੀ ਪੱਧਰ ’ਤੇ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਨੌਜਵਾਨਾਂ ਨੂੰ ਹਰ ਹਾਲਤ ਵਿਚ ਇਨਸਾਫ਼ ਮਿਲਣਾ ਚਾਹੀਦਾ ਹੈ।
ਪਿਛਲੀ ਖ਼ਬਰ ਪੈਨੇਸੀਆ ਸਕੂਲ ਦੇ ਸਾਲਾਨਾ ਡਾਂਸ ਮੁਕਾਬਲੇ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੇ ਬੰਨ੍ਹਿਆ ਰੰਗ ਘੁਬਾਇਆ, ਜੋਸਨ, ਕੰਬੋਜ, ਪ੍ਰਿ... ਅਗਲੀ ਖ਼ਬਰ ਸਵ. ਰਾਜੂ ਕਾਮਰਾ ਦੀ ਨਿੱਘੀ ਯਾਦ ਵਿਚ ਖ਼ੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।