15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੀ.ਬੀ.ਐੱਸ.ਈ. ਦੇ ਮੰਚ ’ਤੇ ਆਤਮ ਵੱਲਭ ਪਬਲਿਕ ਸਕੂਲ ਦੀ ਵਾਈਸ-ਪ੍ਰਿੰਸੀਪਲ ਸੀਮਾ ਸ਼ਰਮਾ ਨੇ ਵਧਾਇਆ ਸਕੂਲ ਦਾ ਮਾਣ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਵਾਈਸ-ਪ੍ਰਿੰਸੀਪਲ ਅਤੇ ਸੀ. ਬੀ.

ਅਜੀਤ ਡੈਸਕ 16-11-2026
ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਵਾਈਸ-ਪ੍ਰਿੰਸੀਪਲ ਅਤੇ ਸੀ.ਬੀ.ਐੱਸ.ਈ ਰਿਸੋਰਸ ਪਰਸਨ ਸ੍ਰੀਮਤੀ ਸੀਮਾ ਸ਼ਰਮਾ ਦੀ ਚੋਣ ਸੀ.ਬੀ.ਐੱਸ.ਈ ਸੈਂਟਰ ਆਫ਼ ਐਕਸੀਲੈਂਸ ਲੁਧਿਆਣਾ ਵਲੋਂ ਇਕ ਮਹੱਤਵਪੂਰਨ ਵਿੱਦਿਅਕ ਸੈਸ਼ਨ ਦੇ ਸੰਚਾਲਨ ਲਈ ਕੀਤੀ ਗਈ। ਸ੍ਰੀਮਤੀ ਸੀਮਾ ਸ਼ਰਮਾ ਨੇ ਐੱਸ.ਡੀ.ਕੇ.ਐੱਲ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਨਸਾ ਵਿਖੇ ‘ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਅਤੇ ਭਲਾਈ ਨੂੰ ਉਤਸ਼ਾਹਿਤ ਕਰਨਾ’ ਵਿਸ਼ੇ ’ਤੇ ਪ੍ਰਭਾਵਸ਼ਾਲੀ ਸੈਸ਼ਨ ਦਾ ਸੰਚਾਲਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ, ਸਕਾਰਾਤਮਿਕ ਸੋਚ ਅਤੇ ਸਕੂਲਾਂ ਵਿਚ ਸਹਿਯੋਗ ਪੂਰਨ ਤੇ ਸੰਵੇਦਨਸ਼ੀਲ ਮਾਹੌਲ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਵਿਦਿਆਰਥੀਆਂ ਨੂੰ ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਬਣਾਉਣਾ ਵੀ ਸਿੱਖਿਆ ਦਾ ਅਹਿਮ ਹਿੱਸਾ ਹੈ। ਉਨ੍ਹਾਂ ਅਨੁਸਾਰ ਸਿਹਤਮੰਦ ਮਨ ਹੀ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ। ਇਸ ਪ੍ਰੋਗਰਾਮ ਵਿਚ ਐੱਸ.ਡੀ.ਕੇ.ਐੱਲ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮਾਨਸਾ ਦੇ ਵੈਨਿਊ ਡਾਇਰੈਕਟਰ ਅਤੇ ਪ੍ਰਿੰਸੀਪਲ ਵਿਨੋਦ ਕੁਮਾਰ ਅਤੇ ਸਹਿ-ਰਿਸੋਰਸ ਪਰਸਨ ਸ੍ਰੀਮਤੀ ਦਿਵਿਆ ਮਹਿਤਾ, ਪ੍ਰਿੰਸੀਪਲ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਗੋਬਿੰਦਗੜ੍ਹ, ਖੰਨਾ ਨੇ ਵੀ ਸ਼ਮੂਲੀਅਤ ਕੀਤੀ। ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਸਰਬਪੱਖੀ ਭਲਾਈ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਸ੍ਰੀਮਤੀ ਸੀਮਾ ਸ਼ਰਮਾ ਦੀ ਇਸ ਪ੍ਰਾਪਤੀ ਨੂੰ ਉਨ੍ਹਾਂ ਦੀ ਵਿੱਦਿਅਕ ਯੋਗਤਾ, ਤਜਰਬੇ, ਸਮਰਪਣ ਅਤੇ ਅਗਵਾਈ ਦੀ ਸਮਰੱਥਾ ਦਾ ਪ੍ਰਮਾਣ ਮੰਨਿਆ ਜਾ ਰਿਹਾ ਹੈ। ਸੀ.ਬੀ.ਐਸ.ਈ ਵਰਗੇ ਵੱਕਾਰੀ ਮੰਚ ’ਤੇ ਰਿਸੋਰਸ ਪਰਸਨ ਵਜੋਂ ਜ਼ਿੰਮੇਵਾਰੀ ਨਿਭਾਉਣਾ ਨਾ ਸਿਰਫ਼ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਹੈ, ਸਗੋਂ ਏ.ਵੀ. ਪਬਲਿਕ ਸਕੂਲ, ਫ਼ਾਜ਼ਿਲਕਾ ਲਈ ਵੀ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਸ੍ਰੀਮਤੀ ਸੀਮਾ ਸ਼ਰਮਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਉਨ੍ਹਾਂ ਆਸ ਪ੍ਰਗਟਾਈ ਕਿ ਸੀਮਾ ਸ਼ਰਮਾ ਆਪਣੇ ਗਿਆਨ, ਤਜਰਬੇ ਅਤੇ ਪ੍ਰੇਰਨਾਦਾਇਕ ਸੋਚ ਨਾਲ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਆਪਣਾ ਅਹਿਮ ਯੋਗਦਾਨ ਪਾਉਂਦੇ ਰਹਿਣਗੇ।
ਪਿਛਲੀ ਖ਼ਬਰ ਪਿੰਡ ਰਾਮਪੁਰਾ ਵਿਖੇ ਨਿਰੋਲ ਕ੍ਰਿਕਟ ਕੱਪ ਟੂਰਨਾਮੈਂਟ ’ਚ ਸ਼ਾਮਿਲ ਹੋਏ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਅਗਲੀ ਖ਼ਬਰ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਦੋ ਰੋਜ਼ਾ ਐਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।