16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਜ਼ੰਪਸ਼ਨ ਕਾਨਵੈਂਟ ਸਕੂਲ ਵਿਚ ਬਾਲ ਦਿਵਸ ਨੂੰ ਸਮਰਪਿਤ ਸਭਿਆਚਾਰਕ ਗਤੀਵਿਧੀਆਂ ਦੇ ਨਾਲ ਪ੍ਰਦਰਸ਼ਨੀ ਲਗਾਈ

ਅਬੋਹਰ, 16 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਅਜ਼ੰਪਸ਼ਨ ਕਾਨਵੈਂਟ ਸਕੂਲ ਅਬੋਹਰ ਵਿਖੇ ਬਾਲ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਫਾਦਰ ਸਿਜਿਥ ਜੋਨ ਅਤੇ ਪ੍ਰਿੰਸੀਪਲ ਸਿਸਟਰ ਮੇਬਲ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।

ਅਜ਼ੰਪਸ਼ਨ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਕਰਵਾਏ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਡਾਇਰੈਕਟਰ ਸਿਜਿਥ ਜੋਨ, ਪ੍ਰਿੰਸੀਪਲ ਸਿਸਟਰ ਮੇਬਲ ਅਤੇ ਹੋਰ ਸਟਾਫ਼ ਮੈਂਬਰ। ਤਸਵੀਰ- ਤੇਜਿੰਦਰ ਸਿੰਘ ਖ਼ਾਲਸਾ 17-11-2026
ਅਬੋਹਰ, 16 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਅਜ਼ੰਪਸ਼ਨ ਕਾਨਵੈਂਟ ਸਕੂਲ ਅਬੋਹਰ ਵਿਖੇ ਬਾਲ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਫਾਦਰ ਸਿਜਿਥ ਜੋਨ ਅਤੇ ਪ੍ਰਿੰਸੀਪਲ ਸਿਸਟਰ ਮੇਬਲ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਤੀਸ਼ ਮਿਗਲਾਨੀ ਸਿੱਖਿਆ ਅਫ਼ਸਰ ਪ੍ਰਾਇਮਰੀ ਬਲਾਕ ਅਬੋਹਰ ਅਤੇ ਫਾਦਰ ਪੀਟਰ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਡਾਂਸ ਨਾਲ ਕੀਤੀ ਗਈ, ਜਿਸ ਤੋਂ ਬਾਅਦ ਸਮੂਹ ਗਾਇਣ ਅਤੇ ਸਭਿਆਚਾਰਕ ਪੇਸ਼ਕਾਰੀਆਂ ਵਿਚ ਗਿੱਧੇ ਅਤੇ ਭੰਗੜੇ ਰਾਹੀਂ ਬਾਲ ਦਿਵਸ ਦੀ ਮਹੱਤਤਾ ਨੂੰ ਦਰਸਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਮਾਡਲ, ਚਾਰਟ ਅਤੇ ਹੋਰ ਰਚਨਾਤਮਿਕ ਸਮਗਰੀ ਵਿਦਿਆਰਥੀਆਂ ਵਲੋਂ ਤਿਆਰ ਕਰਕੇ ਪ੍ਰਦਰਸ਼ਿਤ ਕੀਤੀ ਗਈ। ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਦੀ ਅਧਿਆਤਮਕ ਸੋਚ, ਪੰਜਾਬੀ ਸੱਭਿਆਚਾਰ ਅਤੇ ਰੰਗ-ਬਰੰਗੀਆਂ ਕਲਾਤਮਕ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਅਤੇ ਮਾਪਿਆਂ ਦੀ ਮੌਜੂਦਗੀ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਆਏ ਹੋਏ ਮਹਿਮਾਨਾਂ ਨੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੰਤ ਵਿਚ ਸਕੂਲ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀਆਂ, ਮਾਪਿਆਂ ਅਤੇ ਅਜ਼ੰਪਸ਼ਨ ਪਰਿਵਾਰ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 30 ਨਵੰਬਰ ਤੱਕ ਹੋਵੇਗੀ ਸਵੈ-ਗਣਨਾ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਿਖੇ ਮਨਾਇਆ ‘ਬਾਲ ਦਿਵਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।