16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਿਖੇ ‘ਆਪ’ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਗਿਆਨ ਸਿੰਘ ਮੁੰਗੋ ਨਾਲ ਵਕੀਲਾਂ ਦੀ ਵਿਸ਼ੇਸ਼ ਬੈਠਕ

ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਿਖੇ ਆਮ ਆਦਮੀ ਪਾਰਟੀ ਲੀਗਲ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਬਾਰ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੁੰਗੋ ਨਾਲ ਵਕੀਲ ਭਾਈਚਾਰੇ ਦੀ ਇਕ ਵਿਸ਼ੇਸ਼ ਇੰਟਰ ਐਕਟਿਵ ਬੈਠਕ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਿਧਾਰਥ ਖੁਰਾਣਾ ਨੇ ਦੱਸਿਆ ਕਿ ਬਾਰ ਰੂਮ ਵਿਚ ਪਹੁੰਚਣ ’ਤੇ ਸੂਬਾ ਪ੍ਰਧਾਨ ਗਿਆਨ ਸਿੰਘ ਮੁੰਗੋ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 17-11-2026
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਿਖੇ ਆਮ ਆਦਮੀ ਪਾਰਟੀ ਲੀਗਲ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਬਾਰ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੁੰਗੋ ਨਾਲ ਵਕੀਲ ਭਾਈਚਾਰੇ ਦੀ ਇਕ ਵਿਸ਼ੇਸ਼ ਇੰਟਰ ਐਕਟਿਵ ਬੈਠਕ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਿਧਾਰਥ ਖੁਰਾਣਾ ਨੇ ਦੱਸਿਆ ਕਿ ਬਾਰ ਰੂਮ ਵਿਚ ਪਹੁੰਚਣ ’ਤੇ ਸੂਬਾ ਪ੍ਰਧਾਨ ਗਿਆਨ ਸਿੰਘ ਮੁੰਗੋ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਬੈਠਕ ਵਿਚ ਫ਼ਾਜ਼ਿਲਕਾ ਦੇ ਨਾਲ-ਨਾਲ ਅਬੋਹਰ ਅਤੇ ਜਲਾਲਾਬਾਦ ਬਾਰ ਐਸੋਸੀਏਸ਼ਨਾਂ ਦੇ ਵਕੀਲਾਂ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਵਿਚ ‘ਆਪ’ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ ਅਬੋਹਰ ਅਤੇ ਬਾਰ ਐਸੋਸੀਏਸ਼ਨ ਅਬੋਹਰ ਦੇ ਪ੍ਰਧਾਨ ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਬੈਠਕ ਦੌਰਾਨ ਗਿਆਨ ਸਿੰਘ ਮੁੰਗੋ ਨੇ ਵਕੀਲਾਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਉਨ੍ਹਾਂ ਦੇ ਵਿਚਾਰ, ਸਮੱਸਿਆਵਾਂ ਅਤੇ ਸੁਝਾਅ ਸੁਣੇ। ਮੀਟਿੰਗ ਦਾ ਮੁੱਖ ਮੰਤਵ ਵਕੀਲ ਭਾਈਚਾਰੇ ਵਿਚ ਆਪਸੀ ਤਾਲਮੇਲ, ਸਹਿਯੋਗ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਅਤੇ ਵਕੀਲਾਂ ਦੀ ਭਲਾਈ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਗਿਆਨ ਸਿੰਘ ਮੁੰਗੋ ਨੇ ਕਿਹਾ ਕਿ ਵਕੀਲ ਸਮਾਜ ਦੀ ਨਿਆਂ ਪ੍ਰਣਾਲੀ ਦਾ ਅਹਿਮ ਥੰਮ੍ਹ ਹਨ, ਜੋ ਨਾ ਸਿਰਫ਼ ਅਦਾਲਤਾਂ ਵਿਚ ਮੁਵੱਕਿਲਾਂ ਦਾ ਪੱਖ ਮਜ਼ਬੂਤੀ ਨਾਲ ਰੱਖਦੇ ਹਨ, ਸਗੋਂ ਸਮਾਜ ਵਿਚ ਕਾਨੂੰਨੀ ਜਾਗਰੂਕਤਾ ਅਤੇ ਅਧਿਕਾਰਾਂ ਦੀ ਰਾਖੀ ਲਈ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵਕੀਲ ਭਾਈਚਾਰਾ ਇਕ ਮੰਚ ’ਤੇ ਇਕੱਠਾ ਹੋ ਕੇ ਵਿਚਾਰ ਸਾਂਝੇ ਕਰਦਾ ਹੈ, ਤਾਂ ਸਮੱਸਿਆਵਾਂ ਦੇ ਹੱਲ ਲਈ ਬਿਹਤਰ ਰਸਤੇ ਨਿਕਲਦੇ ਹਨ। ਇਸ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਗਿਆਨ ਸਿੰਘ ਮੁੰਗੋ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਸਮਾਗਮ ਦੌਰਾਨ ‘ਆਪ’ ਲੀਗਲ ਵਿੰਗ ਫ਼ਾਜ਼ਿਲਕਾ ਦੇ ਪ੍ਰਧਾਨ ਐਡਵੋਕੇਟ ਰਾਜੇਸ਼ ਕਾਲੜਾ, ਸੂਬਾ ਸੰਯੁਕਤ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ, ਅਬੋਹਰ ਬਾਰ ਪ੍ਰਧਾਨ ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ, ਐਡਵੋਕੇਟ ਮੀਨੂ ਬਜਾਜ ਅਤੇ ਐਡਵੋਕੇਟ ਸੁੱਚਾ ਸਿੰਘ ਬੁੱਕ ਨੇ ਆਪਣੇ ਸੰਬੋਧਨ ਰਾਹੀਂ ਵਕੀਲਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਅੰਤ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਿਧਾਰਥ ਖੁਰਾਣਾ ਨੇ ਗਿਆਨ ਸਿੰਘ ਮੁੰਗੋ ਦਾ ਫ਼ਾਜ਼ਿਲਕਾ ਬਾਰ ਵਿਚ ਪਹੁੰਚਣ ’ਤੇ ਤਹਿ ਦਿਲੋਂ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਗੁਰਸੇਵਕ ਸਿੰਘ ਸੰਧੂ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਮੀਤ ਪ੍ਰਧਾਨ ਐਡਵੋਕੇਟ ਸ਼ੁੱਭ ਸ਼ਰਮਾ, ਮੀਤ ਪ੍ਰਧਾਨ (ਮਹਿਲਾ) ਐਡਵੋਕੇਟ ਰਮਨਦੀਪ ਕੌਰ ਸਿੱਧੂ, ਸੰਯੁਕਤ ਸਕੱਤਰ ਐਡਵੋਕੇਟ ਸੋਨੀਆ ਖੋਖਰ, ਖ਼ਜ਼ਾਨਚੀ ਐਡਵੋਕੇਟ ਜੈਪਾਲ ਸੁਥੋੜ, ਜੁਆਇੰਟ ਸਕੱਤਰ ਕਮ ਲਾਇਬ੍ਰੇਰੀਅਨ ਇੰਚਾਰਜ ਐਡਵੋਕੇਟ ਰਾਗਿਨੀ ਤ੍ਰਿਪਾਠੀ, ਅਬੋਹਰ ਬਾਰ ਦੇ ਸਕੱਤਰ ਐਡਵੋਕੇਟ ਗੌਰਵ ਧੂੜੀਆ, ਮੀਤ ਪ੍ਰਧਾਨ ਐਡਵੋਕੇਟ ਸ਼ਰੂਤੀ ਭੀਮਵਾਲ, ਖ਼ਜ਼ਾਨਚੀ ਐਡਵੋਕੇਟ ਰਿਧਮ ਵਧਵਾ, ਸੰਯੁਕਤ ਸਕੱਤਰ ਐਡਵੋਕੇਟ ਨੇਹਾ ਸ੍ਰੀ ਸਮੇਤ ਐਡਵੋਕੇਟ ਵਰਿੰਦਰ ਸੰਧੂ, ਸ਼ੰਕਰ ਨੰਦੀਵਾਲ, ਸਿਕੰਦਰ ਕਪੂਰ, ਅੰਮ੍ਰਿਤਪਾਲ ਸਿੰਘ ਤਿੰਨਾ, ਮਨੋਜ, ਅਮਿੱਤ ਘੋੜੇਲਾ, ਹਰਕੀਰਤ ਸਿੰਘ, ਸੂਰਜ, ਸਿਮਰਨ ਸੋਢੀ, ਨਰੋਤਮ ਸਿਆਗ, ਕਸ਼ਿਸ਼ ਚੁੱਘ ਅਤੇ ਹੋਰ ਵਕੀਲ ਹਾਜ਼ਰ ਸਨ।
ਪਿਛਲੀ ਖ਼ਬਰ ਕਰਨ ਗਿਲਹੋਤਰਾ ਅਤੇ ਫ਼ਾਜ਼ਿਲਕਾ ਦੇ ਸਰਪੰਚਾਂ ਨੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਏਕਲ ਫਾਊਂਡੇਸ਼ਨ ਵਲੋਂ ਸਰਹੱਦੀ ਪਿੰਡਾਂ ਵਿਚ ਲਗਾਏ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।