16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਰਨ ਗਿਲਹੋਤਰਾ ਅਤੇ ਫ਼ਾਜ਼ਿਲਕਾ ਦੇ ਸਰਪੰਚਾਂ ਨੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਰਨ ਗਿਲਹੋਤਰਾ ਅਤੇ ਫ਼ਾਜ਼ਿਲਕਾ ਦੇ ਸਰਪੰਚਾਂ ਦੇ ਵਫ਼ਦ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਹੱਦੀ ਇਲਾਕਿਆਂ ਨਾਲ ਜੁੜੇ ਕਈ ਅਹਿਮ ਮੁੱਦਿਆਂ ਨੂੰ ਕੇਂਦਰੀ ਮੰਤਰੀ ਦੇ ਸਾਹਮਣੇ ਪ੍ਰਮੁੱਖਤਾ ਨਾਲ ਉਠਾਇਆ।

ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਸ਼ਹੀਦਾਂ ਦੀ ਸਮਾਧੀ ’ਆਸਿਫਵਾਲਾ’ ਦਾ ਚਿੱਤਰ ਭੇਟ ਕਰਦੇ ਹੋਏ ਕਰਨ ਗਿਲਹੋਤਰਾ ਅਤੇ ਸਰਪੰਚਾਂ ਦਾ ਵਫ਼ਦ। ਅਜੀਤ ਤਸਵੀਰ 17-11-2026
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਰਨ ਗਿਲਹੋਤਰਾ ਅਤੇ ਫ਼ਾਜ਼ਿਲਕਾ ਦੇ ਸਰਪੰਚਾਂ ਦੇ ਵਫ਼ਦ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਹੱਦੀ ਇਲਾਕਿਆਂ ਨਾਲ ਜੁੜੇ ਕਈ ਅਹਿਮ ਮੁੱਦਿਆਂ ਨੂੰ ਕੇਂਦਰੀ ਮੰਤਰੀ ਦੇ ਸਾਹਮਣੇ ਪ੍ਰਮੁੱਖਤਾ ਨਾਲ ਉਠਾਇਆ। ਮੁਲਾਕਾਤ ਦੌਰਾਨ ਕਰਨ ਗਿਲਹੋਤਰਾ ਨੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਅੱਗੇ ਸਾਲ 2007 ਤੋਂ ਲਟਕਦੀ ਆ ਰਹੀ ਸਰਹੱਦੀ ਖੇਤਰ ਦੀ ਮੁੱਖ ਮੰਗ ‘ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਵਾਉਣ’ ਦਾ ਮੁੱਦਾ ਰੱਖਿਆ ਤਾਂ ਜੋ ਇਲਾਕੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲ ਸਕੇ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਨਾਲ ਸਬੰਧਿਤ ਮੁਸ਼ਕਲਾਂ ਦੂਰ ਹੋ ਸਕਣ। ਕਰਨ ਗਿਲਹੋਤਰਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਹੋਈ ਇਹ ਮੀਟਿੰਗ ਬੇਹੱਦ ਸਕਾਰਾਤਮਿਕ ਰਹੀ। ਮੰਤਰੀ ਨੇ ਭਰੋਸਾ ਦਿਵਾਇਆ ਕਿ ਇਸ ਸਬੰਧੀ ਜਲਦੀ ਹੀ ਸਾਰੀਆਂ ਧਿਰਾਂ ਨਾਲ ਗੱਲਬਾਤ ਕਰਕੇ ਸਰਹੱਦੀ ਖੇਤਰ ਦੀ ਵਰਿ੍ਹਆਂ ਪੁਰਾਣੀ ਇਸ ਮੰਗ ਦਾ ਢੁਕਵਾਂ ਹੱਲ ਕੱਢਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਅਤੇ ਮਾਲ ਵਿਭਾਗ ਤੋਂ ਸਬੰਧਿਤ ਫਾਈਲ ਮੰਗਵਾ ਕੇ ਉਸ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਮਾਣਯੋਗ ਅਦਾਲਤ ਦੇ ਕਿਸੇ ਹੁਕਮ ਨੂੰ ਗ਼ਲਤ ਤਰੀਕੇ ਨਾਲ ਸਮਝ ਕੇ ਕਿਸਾਨਾਂ ਦਾ ਨੁਕਸਾਨ ਕੀਤਾ ਗਿਆ ਹੈ, ਤਾਂ ਉਸ ਨੂੰ ਜਲਦੀ ਰੱਦ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਵਾਈ ਜਾਵੇਗੀ। ਇਸ ਮੌਕੇ ਕਰਨ ਗਿਲਹੋਤਰਾ ਨੇ ਕੇਂਦਰੀ ਮੰਤਰੀ ਨੂੰ ਸ਼ਹੀਦੀ ਦਿਵਸ ਮੌਕੇ ਇਤਿਹਾਸਕ ਸ਼ਹੀਦਾਂ ਦੀ ਸਮਾਧੀ ‘ਆਸਿਫਵਾਲਾ’ ਵਿਖੇ ਨਤਮਸਤਕ ਹੋਣ ਦਾ ਵਿਸ਼ੇਸ਼ ਸੱਦਾ ਦਿੱਤਾ ਅਤੇ ਉਨ੍ਹਾਂ ਨੂੰ ਸ਼ਹੀਦਾਂ ਦੀ ਸਮਾਧੀ ਦਾ ਯਾਦਗਾਰੀ ਚਿੱਤਰ ਵੀ ਭੇਟ ਕੀਤਾ। ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ, ਬਲਾਕ ਸੰਮਤੀ ਮੈਂਬਰ ਤੇ ਸਰਪੰਚ ਸਵਰਨ ਸਿੰਘ, ਸਰਪੰਚ ਵੀਰ ਸਿੰਘ, ਬਲਾਕ ਸੰਮਤੀ ਮੈਂਬਰ ਗੁਲਸ਼ੇਰ ਸਿੰਘ ਅਤੇ ਦਾਰਾ ਸਿੰਘ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਦੇ ਸੰਘਰਸ਼ ਵਿਚਾਲੇ ਮਾਰਕਫੈੱਡ ਦੀ ਵੱਡੀ ਕਾਰਵਾਈ, ਐੱਸ.ਬੀ.ਓ ਕੁਲਦੀਪ ਸਿੰਘ ਮੁਅੱਤਲ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਿਖੇ ‘ਆਪ’ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਗਿਆਨ ਸਿੰਘ ਮੁੰਗੋ ਨਾਲ ਵਕੀਲਾਂ ਦੀ ਵਿਸ਼ੇਸ਼ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।