ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੈਵਿਸ਼ ਕਪੂਰ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਰਾਣੇ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਫਲਾਈ ਓਵਰ ਹੇਠਾਂ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਵਿਅਕਤੀ ਮੌਕੇ ਤੋਂ ਖਿਸਕਣ ਲੱਗਿਆ।
ਅਜੀਤ ਡੈਸਕ
21-11-2026