21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜੀ.ਆਰ.ਪੀ ਅਬੋਹਰ ਦੇ ਨਵੇਂ ਥਾਣਾ ਇੰਚਾਰਜ ਸ਼ਾਮ ਸੁੰਦਰ ਸ਼ਰਮਾ ਨੇ ਸੰਭਾਲੀ ਕਮਾਨ-ਰੇਲਵੇ ਸਟੇਸ਼ਨ ’ਤੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ

ਅਬੋਹਰ, 20 ਨਵੰਬਰ(ਵਿਵੇਕ ਹੂੜੀਆ)-ਰੇਲਵੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਜੀ. ਆਰ.

ਅਬੋਹਰ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਉਂਦੇ ਹੋਏ ਜੀ.ਆਰ.ਪੀ ਪੁਲਿਸ ਦੇ ਮੁਲਾਜ਼ਮ। ਅਜੀਤ ਤਸਵੀਰ 21-11-2026
ਅਬੋਹਰ, 20 ਨਵੰਬਰ(ਵਿਵੇਕ ਹੂੜੀਆ)-ਰੇਲਵੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਜੀ.ਆਰ.ਪੀ ਅਬੋਹਰ ਵਲੋਂ ਆਪ੍ਰੇਸ਼ਨ ‘ਪਾਸੋ’ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਜੀ.ਆਰ.ਪੀ ਅਬੋਹਰ ਦੇ ਨਵੇਂ ਥਾਣਾ ਇੰਚਾਰਜ ਸ਼ਾਮ ਸੁੰਦਰ ਸ਼ਰਮਾ ਨੇ ਆਪਣੀ ਜ਼ਿੰਮੇਵਾਰੀ ਸੰਭਾਲਦਿਆਂ ਪੁਲਿਸ ਟੀਮ ਦੀ ਅਗਵਾਈ ਵਿਚ ਰੇਲਵੇ ਸਟੇਸ਼ਨ ਅਤੇ ਇਸ ਦੇ ਸਮੁੱਚੇ ਵਿਹੜੇ ਦੀ ਬਾਰੀਕੀ ਨਾਲ ਜਾਂਚ ਕਰਵਾਈ। ਇਹ ਮੁਹਿੰਮ ਸਪੈਸ਼ਲ ਡੀ.ਜੀ.ਪੀ ਰੇਲਵੇ ਪੰਜਾਬ ਜਤਿੰਦਰ ਕੁਮਾਰ ਜੈਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮ ਨੇ ਰੇਲਵੇ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ, ਯਾਤਰੀਆਂ ਦੀ ਆਵਾਜਾਈ ਵਾਲੀਆਂ ਥਾਵਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਜਾਂਚ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਥਾਣਾ ਇੰਚਾਰਜ ਸ਼ਾਮ ਸੁੰਦਰ ਸ਼ਰਮਾ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਰੇਲਵੇ ਯਾਤਰੀਆਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ, ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ ਅਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਪੁਲਿਸ ਮੁਲਾਜ਼ਮਾਂ ਵਲੋਂ ਰੇਲਵੇ ਯਾਤਰੀਆਂ ਨੂੰ ਵੀ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਗਿਆ। ਯਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਰੇਲ ਸਫ਼ਰ ਦੌਰਾਨ ਆਪਣੇ ਸਾਮਾਨ ਦੀ ਖ਼ੁਦ ਸੰਭਾਲ ਕਰਨ ਅਤੇ ਆਲੇ-ਦੁਆਲੇ ਹੋਣ ਵਾਲੀਆਂ ਗਤੀਵਿਧੀਆਂ ਪ੍ਰਤੀ ਸੁਚੇਤ ਰਹਿਣ। ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ, ਗਤੀਵਿਧੀ ਜਾਂ ਲਾਵਾਰਸ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਰੇਲਵੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਰੇਲਵੇ ਪੁਲਿਸ ਵਲੋਂ ਰੇਲਵੇ ਯਾਤਰੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜੀ.ਆਰ.ਪੀ ਅਬੋਹਰ ਵਲੋਂ ਵੀ ਯਾਤਰੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਸਟੇਸ਼ਨ ’ਤੇ ਨਿਗਰਾਨੀ ਅਤੇ ਚੈਕਿੰਗ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟਰੇਸ਼ਨ ਲਈ ਸਰਕਾਰ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰੇ-ਮੈਡੀਕਲ ਪ੍ਰੈਕਟੀਸ਼ਨਰ ਐਸੋਸ... ਅਗਲੀ ਖ਼ਬਰ ਜਲਾਲਾਬਾਦ ਦੇ ਗੋਦਾਮ ’ਚੋਂ ਡੇਢ ਲੱਖ ਦਾ ਝੋਨਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।