21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟਰੇਸ਼ਨ ਲਈ ਸਰਕਾਰ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰੇ-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ

ਫ਼ਾਜ਼ਿਲਕਾ, 20 ਨਵੰਬਰ (ਅਮਰਜੀਤ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਨੇ ਪੰਜਾਬ ਸਰਕਾਰ ਤੋਂ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟਰੇਸ਼ਨ ਲਈ ਤੁਰੰਤ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜਿਆ ਗਿਆ ਹੈ।

ਅਜੀਤ ਡੈਸਕ 21-11-2026
ਫ਼ਾਜ਼ਿਲਕਾ, 20 ਨਵੰਬਰ (ਅਮਰਜੀਤ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਨੇ ਪੰਜਾਬ ਸਰਕਾਰ ਤੋਂ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟਰੇਸ਼ਨ ਲਈ ਤੁਰੰਤ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜਿਆ ਗਿਆ ਹੈ। ਐਸੋਸੀਏਸ਼ਨ ਨੇ ਮੰਗ ਪੱਤਰ ਵਿਚ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਲੱਮ ਬਸਤੀਆਂ ਵਿਚ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਲੰਮੇ ਸਮੇਂ ਤੋਂ ਲੋਕਾਂ ਨੂੰ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਨੂੰ ਸ਼ਾਰਟ ਟਰਮ ਟਰੇਨਿੰਗ ਰਾਹੀਂ ਰਜਿਸਟਰਡ ਕਰਨ ਲਈ ਪੰਜਾਬ ਸਰਕਾਰ ਵਲੋਂ 2024 ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਸਬੰਧੀ ਟਰੇਨਿੰਗ ਪ੍ਰਕਿਰਿਆ ਸ਼ੁਰੂ ਕਰਨ ਅਤੇ ਮਾਮਲੇ ਨੂੰ ਜਲਦ ਹੱਲ ਕਰਨ ਦੀ ਮੰਗ ਵੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ। ਐਸੋਸੀਏਸ਼ਨ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਰਾਜ ਕ੍ਰਿਸ਼ਨ ਜੋਸਨ, ਪ੍ਰਸ਼ੋਤਮ ਸ਼ਰਮਾ, ਜਸਕਰਨ ਸਿੰਘ ਸੋਨੂੰ, ਹਰਮੇਸ਼ ਸਿੰਘ, ਰੌਸ਼ਨ ਲਾਲ ਮਾਹਿਰ, ਵਿਜੇ ਕੁਮਾਰ, ਕਰਮਜੀਤ ਸਿੰਘ, ਮਦਨ ਲਾਲ, ਸੰਦੀਪ ਕੰਬੋਜ, ਸਭਾਜੀਤ ਸਿੰਘ, ਦੀਪਕ ਕੁਮਾਰ ਆਦਿ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਅਤੇ ਪੱਤਰ-ਵਿਹਾਰ ਕੀਤਾ ਗਿਆ ਹੈ, ਪਰ ਅਜੇ ਤੱਕ ਟਰੇਨਿੰਗ ਸ਼ੁਰੂ ਕਰਨ ਲਈ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਕਾਰਨ ਸਬੰਧਿਤ ਮੈਡੀਕਲ ਪ੍ਰੈਕਟੀਸ਼ਨਰਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਨਵਾਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਟਰੇਨਿੰਗ ਸ਼ੁਰੂ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਲੰਮੇ ਸਮੇਂ ਤੋਂ ਆਪਣੀ ਰਜਿਸਟਰੇਸ਼ਨ ਦੀ ਉਡੀਕ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ, ਖੇਤਾਂ ’ਚ ਪਹੁੰਚ ਕੇ ਬੁਝਾਈ ਅੱਗ, ਕਾਰਵਾਈ ਦੀ ਚਿਤਾਵਨੀ ਡੀ.ਸੀ.ਸ੍ਰੀਮਤੀ ਸੰ... ਅਗਲੀ ਖ਼ਬਰ ਜੀ.ਆਰ.ਪੀ ਅਬੋਹਰ ਦੇ ਨਵੇਂ ਥਾਣਾ ਇੰਚਾਰਜ ਸ਼ਾਮ ਸੁੰਦਰ ਸ਼ਰਮਾ ਨੇ ਸੰਭਾਲੀ ਕਮਾਨ-ਰੇਲਵੇ ਸਟੇਸ਼ਨ ’ਤੇ ਚਲਾਈ ਵਿਸ਼ੇਸ਼ ਚੈਕਿੰਗ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।