ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਘੱਲੂ ਬੱਸ ਅੱਡੇ ਕੋਲ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸ਼ਪਿੰਦਰ ਸਿੰਘ ਉਰਫ਼ ਗਿਆਨੀ ਪੁੱਤਰ ਬੂਟਾ ਸਿੰਘ ਵਾਸੀ ਪੱਤਰੇ ਵਾਲਾ ਕੈਪਸੂਲ ਵੇਚਣ ਦਾ ਆਦੀ ਹੈ ਅਤੇ ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕੈਪਸੂਲਾਂ ਸਮੇਤ ਕਾਬੂ ਆ ਸਕਦਾ ਹੈ।
ਅਜੀਤ ਡੈਸਕ
21-11-2026