ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ
ਅਬੋਹਰ, 20 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਸ਼੍ਰੀ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ ਗਿਆ। ਇਕ ਘੰਟੇ ਤੱਕ ਚੱਲੇ ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
21-11-2026