ਪਿੰਡ ਮੋਜਮ ਦੇ ਹਾਈ ਸਕੂਲ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਖ਼ੁਸ਼ੀ ਫਾਊਂਡੇਸ਼ਨ ਦੀ ਫਾਊਂਡਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਮੋਜਮ ਦੇ ਸਰਕਾਰੀ ਹਾਈ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਦੌਰਾਨ ਸਕੂਲ ਦੇ ਵਿਹੜੇ ਵਿਚ ਵਿਦਿਆਰਥੀਆਂ ਦੀਆਂ ਖ਼ੁਸ਼ੀਆਂ ਅਤੇ ਰੌਣਕਾਂ ਦੇਖਣ ਨੂੰ ਮਿਲੀਆਂ।
ਪਿੰਡ ਮੋਜਮ ਦੇ ਹਾਈ ਸਕੂਲ ਵਿਖੇ ਬਾਲ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਖ਼ੁਸ਼ੀ ਫਾਊਂਡੇਸ਼ਨ ਦੀ ਫਾਊਂਡਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਦਾ ਸਵਾਗਤ ਕਰਦੇ ਹੋਏ ਸਕੂਲ ਅਧਿਆਪਕ। ਅਜੀਤ ਤਸਵੀਰ
21-11-2026