22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਹਿਰ ਕੱਚੀ ਪਟੜੀ ’ਤੇ ਝਾੜੀਆਂ ਕੋਲੋਂ ਲੰਘ ਰਹੇ ਸਨ ਤਾਂ ਇਕ ਨੌਜਵਾਨ ਵਿਅਕਤੀ ਅੱਗ ਦੀ ਲਾਟ ਨਾਲ ਧੂੰਆਂ ਖਿੱਚਦਾ ਦਿਖਾਈ ਦਿੱਤਾ।

ਅਜੀਤ ਡੈਸਕ 22-11-2026
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਹਿਰ ਕੱਚੀ ਪਟੜੀ ’ਤੇ ਝਾੜੀਆਂ ਕੋਲੋਂ ਲੰਘ ਰਹੇ ਸਨ ਤਾਂ ਇਕ ਨੌਜਵਾਨ ਵਿਅਕਤੀ ਅੱਗ ਦੀ ਲਾਟ ਨਾਲ ਧੂੰਆਂ ਖਿੱਚਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਸਿਲਵਰ ਪੰਨੀ, ਜਿਸ ’ਤੇ ਕੁੱਝ ਹੈਰੋਇਨ ਜਲੀ ਹੋਈ ਚਿਪਕੀ ਸੀ, ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਗੁਰਜਿੰਦਰ ਸਿੰਘ ਪੁੱਤਰ ਬਿਸ਼ੰਬਰ ਸਿੰਘ ਵਾਸੀ ਬਾਦਲ ਕੇਰਾ ਹਿਠਾੜ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਜਗਜੀਤ ਸਿੰਘ ਸੰਧੂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ ਤਿੰਨ ਘੰਟਿਆਂ ਦੀ ਪੈਰੋਲ ਦੇਣ ਅਤੇ ਪਰਿਵਾਰ ਤੋਂ ਖ਼ਰਚਾ ਵਸੂਲਣ ਨ... ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਸੰਤ ਜਗਦੀਸ਼ ਮੁਨੀ ਦੇ ਆਸ਼ਰਮ ਪਹੁੰਚ ਕੇ 2027 ਵਿਧਾਨ ਸਭਾ ਚੋਣਾਂ ਸੰਬੰਧੀ ਕੀਤੀ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।