ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਤੋਂ ਨਗਰ ਕੀਰਤਨ ਸਜਾਇਆ
ਮੰਡੀ ਰੋੜਾਂਵਾਲੀ, 22 ਨਵੰਬਰ (ਮਨਜੀਤ ਸਿੰਘ ਬਰਾੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਜੰਡਵਾਲਾ ਭੀਮੇਸ਼ਾਹ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਅਤੇ ਬੰਨਾਂਵਾਲਾ, ਪਾਕਾਂ, ਸੰਮੇਵਾਲਾ, ਢਾਣੀ ਰਾਜਪ੍ਰੀਤ ਸਿੰਘ ਖੁੜੰਜ, ਘੇਰੂਵਾਲਾ, ਚੱਕ ਰੋਹੀਵਾਲਾ, ਮੀਨਿਆਂ ਵਾਲਾ, ਹਲੀਮ ਵਾਲਾ, ਮੰਡੀ ਰੋੜਾਂਵਾਲੀ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ, ਨੁਕੇਰੀਆਂ, ਢਾਣੀ ਭਾਈ ਭਗਤੇਵਾਲੀ, ਸ਼ਾਹਪੁਰਾ, ਢਾਣੀ ਚਿਰਾਗ਼, ਝੋਟਿਆਂ ਵਾਲੀ ਹੁੰਦਾ ਹੋਇਆ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਵਿਖੇ ਦੇਰ ਰਾਤ ਸਮਾਪਤ ਹੋਇਆ।
ਮੰਡੀ ਰੋੜਾਂਵਾਲੀ, 22 ਨਵੰਬਰ (ਮਨਜੀਤ ਸਿੰਘ ਬਰਾੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਜੰਡਵਾਲਾ ਭੀਮੇਸ਼ਾਹ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਅਤੇ ਬੰਨਾਂਵਾਲਾ, ਪਾਕਾਂ, ਸੰਮੇਵਾਲਾ, ਢਾਣੀ ਰਾਜਪ੍ਰੀਤ ਸਿੰਘ ਖੁੜੰਜ, ਘੇਰੂਵਾਲਾ, ਚੱਕ ਰੋਹੀਵਾਲਾ, ਮੀਨਿਆਂ ਵਾਲਾ, ਹਲੀਮ ਵਾਲਾ, ਮੰਡੀ ਰੋੜਾਂਵਾਲੀ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ, ਨੁਕੇਰੀਆਂ, ਢਾਣੀ ਭਾਈ ਭਗਤੇਵਾਲੀ, ਸ਼ਾਹਪੁਰਾ, ਢਾਣੀ ਚਿਰਾਗ਼, ਝੋਟਿਆਂ ਵਾਲੀ ਹੁੰਦਾ ਹੋਇਆ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਵਿਖੇ ਦੇਰ ਰਾਤ ਸਮਾਪਤ ਹੋਇਆ। ਨਗਰ ਕੀਰਤਨ ਦਾ ਪਿੰਡ-ਪਿੰਡ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਨਾਲ ਚੱਲ ਰਹੀ ਸੰਗਤ ਲਈ ਲੋਕਾਂ ਵਲੋਂ ਥਾਂ-ਥਾਂ ਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਪਿੰਡ ਮੀਨਿਆਂ ਵਾਲਾ ਵਿਖੇ ਪਿੰਡ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ ਅਤੇ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਨਗਰ ਕੀਰਤਨ ਨਾਲ ਚੱਲ ਰਹੀ ਸਮੂਹ ਸੰਗਤ ਨੂੰ ਜੀ ਆਇਆਂ ਆਖਿਆ ਗਿਆ। ਨਗਰ ਕੀਰਤਨ ਦੌਰਾਨ ਗੁਰਦੁਆਰਾ ਜੰਡਵਾਲਾ ਭੀਮੇਸ਼ਾਹ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਭਾਈ ਗੁਰਸੇਵਕ ਸਿੰਘ ਵਲੋਂ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ।