24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੰਡੀ ਅਰਨੀਵਾਲਾ, 23 (ਨਵੰਬਰ ਨਿਸ਼ਾਨ ਸਿੰਘ ਮੋਹਲ਼ਾ)-ਸਥਾਨਕ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 24-11-2026
ਮੰਡੀ ਅਰਨੀਵਾਲਾ, 23 (ਨਵੰਬਰ ਨਿਸ਼ਾਨ ਸਿੰਘ ਮੋਹਲ਼ਾ)-ਸਥਾਨਕ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵਲੋਂ ਮੂਲ ਮੰਤਰ ਦੇ ਜਾਪ ਅਤੇ ਰਸ-ਭਿੰਨੇ ਗੁਰਬਾਣੀ ਕੀਰਤਨ ਨਾਲ ਕੀਤੀ ਗਈ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਮੈਡਮ ਰਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਿੰਨ ਸੁਨਹਿਰੀ ਸਿਧਾਂਤਾਂ—‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’— ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ।
ਪਿਛਲੀ ਖ਼ਬਰ ਸ਼ਿਵਰਾਜ ਗੋਇਲ ਨੇ ਅਬੋਹਰ ਹਲਕੇ ਤੋਂ ਭਾਜਪਾ ਦੀ ਟਿਕਟ ਲਈ ਦਾਅਵੇਦਾਰੀ ਜਤਾਈ ਭਾਜਪਾ ਦੀ ਟਿਕਟ ਨਾ ਮਿਲੀ ਤਾਂ ਹਲਕਾ ਵਾਸੀਆਂ... ਅਗਲੀ ਖ਼ਬਰ ਸ੍ਰੀ ਗੁਰੂ ਸਿੰਘ ਸਭਾ ਕਮੇਟੀ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ-ਸੰਗਤਾਂ ਲਈ ਚਾਹ ਅਤੇ ਚਾਵਲਾਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।