24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੁਫ਼ਤ ਸਕਿਉਰਿਟੀ ਗਾਰਡ ਟਰੇਨਿੰਗ ਕੋਰਸ ਸ਼ੁਰੂ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ’ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਲੰਬੀ-ਬਠਿੰਡਾ ਰੋਡ) ਜ਼ਿਲ੍ਹਾ ਬਠਿੰਡਾ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਕਿਉਰਿਟੀ ਗਾਰਡ ਟਰੇਨਿੰਗ ਕੋਰਸ ਕਰਵਾਉਣ ਲਈ ਰਜਿਸਟਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਕੈਂਪ ਕਾਲਝਰਾਣੀ ਦੇ ਟਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਵਲੋਂ ਦਿੱਤੀ ਗਈ।

ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ’ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਲੰਬੀ-ਬਠਿੰਡਾ ਰੋਡ) ਜ਼ਿਲ੍ਹਾ ਬਠਿੰਡਾ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਕਿਉਰਿਟੀ ਗਾਰਡ ਟਰੇਨਿੰਗ ਕੋਰਸ ਕਰਵਾਉਣ ਲਈ ਰਜਿਸਟਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਕੈਂਪ ਕਾਲਝਰਾਣੀ ਦੇ ਟਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਟਰੇਨਿੰਗ ਕੋਰਸ ਦਸੰਬਰ 2026 ਮਹੀਨੇ ਦੇ ਪਹਿਲੇ ਹਫ਼ਤੇ ਸ਼ੁਰੂ ਹੋਵੇਗਾ। ਇਹ ਟਰੇਨਿੰਗ ਕੋਰਸ ਕਰਨ ਵਾਸਤੇ ਉਮੀਦਵਾਰ ਨੇ ਘੱਟੋਂ ਘੱਟ 10ਵੀਂ ਜਾਂ 12ਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ ਅਤੇ ਉਮਰ ਸੀਮਾਂ 21 ਤੋਂ 29 ਸਾਲ ਹੋਣੀ ਚਾਹੀਦੀ ਹੈ। ਇਸ ਕੋਰਸ ਦੀਆਂ ਸੀਟਾਂ ਸੀਮਤ ਹਨ ਫ਼ਾਜ਼ਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੀ ਰਜਿਸਟਰੇਸ਼ਨ ਪਹਿਲ ਦੇ ਆਧਾਰ ’ਤੇ ਕਰਵਾਉਣ । ਸਕਿਉਰਿਟੀ ਗਾਰਡ ਟਰੇਨਿੰਗ ਦਾ ਕੋਰਸ ਪੂਰਾ ਕਰਨ ਵਾਲੇ ਨੌਜਵਾਨਾਂ ਨੂੰ ਸਰਕਾਰ ਵਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਜੋ ਕਿ ਸਰਕਾਰੀ ਸੰਸਥਾ, ਅਰਧ-ਸਰਕਾਰੀ ਸੰਸਥਾ, ਵੱਡੀਆਂ ਇੰਡਸਟਰੀਜ਼ ਵਿਚ ਨੌਕਰੀ ਲੈਣ ਵਾਸਤੇ ਵੈਲਿਡ ਮੰਨਿਆ ਜਾਵੇਗਾ। ਕੋਰਸ ਪੂਰਾ ਹੋਣ ਉਪਰੰਤ ਵੱਖ-ਵੱਖ ਸਕਿਉਰਿਟੀ ਏਜੰਸੀਆਂ ਕੈਂਪ ਵਿਖੇ ਪਲੇਸਮੈਂਟ ਕੈਂਪ ਲਾਉਣਗੀਆਂ ਅਤੇ ਨੌਕਰੀ ਲਗਾਉਣ ਵਿਚ ਵੀ ਮਦਦ ਕੀਤੀ ਜਾਵੇਗੀ। ਇਸ ਕੋਰਸ ਦੌਰਾਨ ਨੌਜਵਾਨਾਂ ਦੇ ਰਿਹਾਇਸ਼, ਖਾਣ-ਪੀਣ ਦਾ ਖ਼ਰਚ ਪੰਜਾਬ ਸਰਕਾਰ ਦਾ ਹੋਵੇਗਾ। ਬੇਰੁਜ਼ਗਾਰ ਨੌਜਵਾਨਾਂ ਲਈ ਇਹ ਬਹੁਤ ਵੀ ਵਧੀਆ ਅਤੇ ਮਹੱਤਵਪੂਰਨ ਕੋਰਸ ਹੈ, ਨੌਜਵਾਨ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣ। ਪੰਜਾਬ ਰਾਜ ਦੇ ਵਸਨੀਕ ਸਕਿਉਰਿਟੀ ਗਾਰਡ ਟਰੇਨਿੰਗ ਕੋਰਸ ਕਰਨ ਦੇ ਚਾਹਵਾਨ ਯੁਵਕ ਮਿਤੀ 25 ਨਵੰਬਰ 2026 ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ 10ਵੀਂ ਜਾਂ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਫ਼ੋਟੋ ਕਾਪੀ, ਆਧਾਰ ਕਾਰਡ ਦੀ ਫ਼ੋਟੋ ਕਾਪੀ ਅਤੇ 2 ਤਾਜ਼ਾ ਪਾਸਪੋਰਟ ਸਾਈਜ਼ ਫ਼ੋਟੋ, ਫਾਈਲ ਆਦਿ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕੈਂਪ ਵਿਖੇ ਆਰਮੀ ਟੀ.ਏ. ਦੇ ਫਿਜ਼ੀਕਲ ਅਤੇ ਐੱਸ.ਐੱਸ.ਸੀ.ਦੇ ਲਿਖਤੀ ਪੇਪਰ ਦੀ ਤਿਆਰੀ ਚੱਲ ਰਹੀ ਹੋ ਜਿਨ੍ਹਾਂ ਨੌਜਵਾਨਾਂ ਦਾ ਐੱਸ.ਐੱਸ.ਸੀ.ਵਿਚ ਅਪਲਾਈ ਕੀਤਾ ਹੋਇਆ ਹੈ ਉਹ ਵੀ ਕੈਂਪ ਆ ਕੇ ਤਿਆਰੀ ਕਰ ਸਕਦੇ ਹਨ।
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਅੱਚਾੜਿਕੀ ’ਚ ਇੰਟਰਲੌਕ ਸੜਕਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸ਼ਿਵਰਾਜ ਗੋਇਲ ਨੇ ਅਬੋਹਰ ਹਲਕੇ ਤੋਂ ਭਾਜਪਾ ਦੀ ਟਿਕਟ ਲਈ ਦਾਅਵੇਦਾਰੀ ਜਤਾਈ ਭਾਜਪਾ ਦੀ ਟਿਕਟ ਨਾ ਮਿਲੀ ਤਾਂ ਹਲਕਾ ਵਾਸੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।