ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ ਤੋਂ ਨਗਰ ਕੀਰਤਨ ਸਜਾਇਆ
ਜਲਾਲਾਬਾਦ,23ਨਵੰਬਰ(ਜਤਿੰਦਰ ਪਾਲ ਸਿੰਘ)-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਤੋਂ ਅੱਜ ਨਗਰ ਕੀਰਤਨ ਸਜਾਇਆ ਗਿਆ। ਸੋਹਣੇ ਫੁੱਲਾਂ ਦੇ ਨਾਲ ਸਜਾਈ ਗਈ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਜੀ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।
ਨਗਰ ਕੀਰਤਨ ਵਿਚ ਸ਼ਾਮਲ ਬੈਂਡ। ਤਸਵੀਰਾਂ-ਜਤਿੰਦਰ ਪਾਲ ਸਿੰਘ
24-11-2026