24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡੀ.ਟੀ.ਐੱਫ. ਦੀ ਜਲਾਲਾਬਾਦ ਤਹਿਸੀਲ ਲਈ 11 ਮੈਂਬਰੀ ਕਮੇਟੀ ਦਾ ਗਠਨ ਬਲਜੀਤ ਸਿੰਘ ਤਹਿਸੀਲ ਪ੍ਰਧਾਨ ਅਤੇ ਰਾਜ ਕੁਮਾਰ ਜਨਰਲ ਸਕੱਤਰ ਚੁਣੇ

ਜਲਾਲਾਬਾਦ, 23 ਨਵੰਬਰ(ਜਤਿੰਦਰ ਪਾਲ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਫ਼ਾਜ਼ਿਲਕਾ ਜ਼ਿਲ੍ਹਾ ਇਕਾਈ ਵਲ਼ੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜਲਾਲਾਬਾਦ ਦੇ ਸੁਤੰਤਰ ਭਵਨ ਵਿਚ ਤਹਿਸੀਲ ਪੱਧਰੀ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਜਲਾਲਾਬਾਦ ਤਹਿਸੀਲ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਅਜੀਤ ਡੈਸਕ 24-11-2026
ਜਲਾਲਾਬਾਦ, 23 ਨਵੰਬਰ(ਜਤਿੰਦਰ ਪਾਲ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਫ਼ਾਜ਼ਿਲਕਾ ਜ਼ਿਲ੍ਹਾ ਇਕਾਈ ਵਲ਼ੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜਲਾਲਾਬਾਦ ਦੇ ਸੁਤੰਤਰ ਭਵਨ ਵਿਚ ਤਹਿਸੀਲ ਪੱਧਰੀ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਜਲਾਲਾਬਾਦ ਤਹਿਸੀਲ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਿਚ ਬਲਜੀਤ ਸਿੰਘ ਨੂੰ ਤਹਿਸੀਲ ਪ੍ਰਧਾਨ ਅਤੇ ਰਾਜ ਕੁਮਾਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਮੀਟਿੰਗ ਵਿਚ ਡੀ.ਟੀ.ਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਦੌਰਾਨ ਮੁਲਾਜ਼ਮਾਂ ਦੇ ਅੰਦੋਲਨ ਦੀ ਮੌਜੂਦਾ ਸਥਿਤੀ, ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਅਤੇ ਇਨ੍ਹਾਂ ਨੂੰ ਪੂਰਾ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। 4161 ਮਾਸਟਰ ਕਾਡਰ ਦੇ 253 ਅਧਿਆਪਕਾਂ ਦੀ ਬਰਖ਼ਾਸਤਗੀ ਦੇ ਮੁੱਦੇ ’ਤੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ ਜਥੇਬੰਦੀ ਕਿਸੇ ਵੀ ਅਧਿਆਪਕ ਸਾਥੀ ਦੀ ਨੌਕਰੀ ਨਹੀਂ ਜਾਣ ਦੇਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਫ਼ੈਸਲੇ ਵਿਰੁੱਧ ਅਧਿਆਪਕ ਜਥੇਬੰਦੀਆਂ ਵਲ਼ੋਂ ਸ਼ੁਰੂ ਕੀਤੇ ਜਾਣ ਵਾਲੇ ਸੰਘਰਸ਼ ਵਿਚ ਡੀ.ਟੀ.ਐੱਫ ਪੂਰੀ ਤਾਕਤ ਨਾਲ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਹੱਕਾਂ ਦੀ ਰਾਖੀ ਅਤੇ ਨੌਕਰੀ ਦੀ ਸੁਰੱਖਿਆ ਲਈ ਜਥੇਬੰਦਕ ਏਕਤਾ ਅਤੇ ਸਾਂਝਾ ਸੰਘਰਸ਼ ਬੇਹੱਦ ਜ਼ਰੂਰੀ ਹੈ। ਮੀਟਿੰਗ ਦੌਰਾਨ ਬਲਜੀਤ ਸਿੰਘ ਨੂੰ ਤਹਿਸੀਲ ਪ੍ਰਧਾਨ, ਪ੍ਰਿੰਸਦੀਪ ਸਿੰਘ ਅਤੇ ਸਤੀਸ਼ ਕੁਮਾਰ ਨੂੰ ਮੀਤ ਪ੍ਰਧਾਨ, ਰਾਜ ਕੁਮਾਰ ਨੂੰ ਜਨਰਲ ਸਕੱਤਰ, ਸਤਪਾਲ ਕੰਬੋਜ ਨੂੰ ਵਿੱਤ ਸਕੱਤਰ ਅਤੇ ਰਾਕੇਸ਼ ਕੁਮਾਰ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਹਰੀਸ਼ ਕੁਮਾਰ, ਛਿੰਦਰਪਾਲ, ਦਵਿੰਦਰ ਸਿੰਘ, ਵਰਿੰਦਰਪਾਲ ਅਤੇ ਮਨੀਸ਼ ਕੁਮਾਰ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਤਹਿਸੀਲ ਦੇ ਵੱਖ-ਵੱਖ ਬਲਾਕਾਂ ਵਿਚ ਵੀ ਕਮੇਟੀਆਂ ਦਾ ਗਠਨ ਕਰਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿਚ ਡੀ.ਟੀ.ਐੱਫ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਕੰਬੋਜ, ਬਲਾਕ ਪ੍ਰਧਾਨ ਨੋਰੰਗ ਲਾਲ, ਬਲਾਕ ਪ੍ਰੈੱਸ ਸਕੱਤਰ ਮਨਦੀਪ ਸਿੰਘ ਤੋਂ ਇਲਾਵਾ ਅਨਿਲ ਕੁਮਾਰ, ਹਰਜਿੰਦਰ ਸਿੰਘ, ਸਤੀਸ਼ ਕੁਮਾਰ, ਸੰਜੀਵ ਕੁਮਾਰ, ਮਨਪ੍ਰੀਤ ਸਿੰਘ, ਜਸਕਰਨ ਸਿੰਘ, ਹੰਸ ਰਾਜ, ਮਨਜਿੰਦਰ ਸਿੰਘ, ਰਾਜਿੰਦਰ ਸਿੰਘ, ਅਰੁਣ ਕੁਮਾਰ, ਵੀਰ ਚੰਦ, ਜਰਨੈਲ ਸਿੰਘ, ਮਨਦੀਪ ਕੰਬੋਜ, ਗੁਰਅਰਪਣ ਸਿੰਘ ਅਤੇ ਵਿਪਿਨ ਕੰਬੋਜ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਐਨ.ਜੀ.ਓ.ਜੀਵਨ ਮੰਚ ਸੰਸਥਾਨ ਵਲੋਂ ਸਰਕਾਰੀ ਸਕੂਲ ਦੁਤਾਰਾਂ ਵਾਲੀ ਨੂੰ ਲੋੜੀਂਦੀਆਂ ਵਸਤੂਆਂ ਭੇਟ ਕੀਤੀਆਂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ ਤੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।