26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੇ ਸਨ।

ਅਜੀਤ ਡੈਸਕ 26-11-2026
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਪਿੰਡ ਤੰਬੂਵਾਲਾ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਹ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਖਿਸਕਣ ਲੱਗਿਆ ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਸੁੱਟੇ ਹੋਏ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਸੰਭਾ ਸਿੰਘ ਵਾਸੀ ਕਾਠਗੜ੍ਹ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ 29 ਨਵੰਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਕਰਨਗੇ ਅਬੋਹਰ ਦਾ ਦੌਰਾ : ਬੀਬੀ ਰਜਿੰਦਰ ਕੌਰ ਅਗਲੀ ਖ਼ਬਰ ਅਰਨੀਵਾਲਾ ਦਾ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿਚ ਹੋਇਆ ਭਰਤੀ ਪਰਿਵਾਰ ਦੀ ਚੌਥੀ ਪੀੜ੍ਹੀ ਸੁਰੱਖਿਆ ਬਲ ’ਚ ਦੇ ਰਹੀ ਹੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।