ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਉਤਸ਼ਾਹ ਨਾਲ ਮਨਾਇਆ ਸੰਵਿਧਾਨ ਦਿਵਸ
ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਸਥਾਨਕ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਭਾਰਤੀ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸਿਰਜਣਾਤਮਿਕ ਢੰਗ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਬੱਚੇ ਸੰਵਿਧਾਨ ਵਿਚ ਦਰਜ ਮੂਲ ਸਿਧਾਂਤਾਂ, ਆਦਰਸ਼ਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫ਼ਰਜ਼ਾਂ ਤੋਂ ਭਲੀਭਾਂਤ ਜਾਣੂ ਹੋ ਸਕਣ।
ਅ
ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸੰਵਿਧਾਨ ਦਿਵਸ ਮੌਕੇ ਚਾਰਟ ਪ੍ਰਦਰਸ਼ਿਤ ਕਰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ
27-11-2026
ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਸਥਾਨਕ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਭਾਰਤੀ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸਿਰਜਣਾਤਮਿਕ ਢੰਗ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਬੱਚੇ ਸੰਵਿਧਾਨ ਵਿਚ ਦਰਜ ਮੂਲ ਸਿਧਾਂਤਾਂ, ਆਦਰਸ਼ਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫ਼ਰਜ਼ਾਂ ਤੋਂ ਭਲੀਭਾਂਤ ਜਾਣੂ ਹੋ ਸਕਣ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਸੰਵਿਧਾਨ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੈ ਅਤੇ ਇਸ ਵਿਚ ਦਰਜ ਨਿਆਂ, ਬਰਾਬਰੀ, ਆਜ਼ਾਦੀ ਅਤੇ ਆਪਸੀ ਭਾਈਚਾਰੇ ਦੇ ਮੁੱਲ ਸਾਨੂੰ ਇੱਕ ਜ਼ਿੰਮੇਵਾਰ, ਸੁਚੇਤ ਅਤੇ ਸਦਭਾਵਨਾ ਵਾਲੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੰਦੇ ਹਨ। ਸੰਵਿਧਾਨ ਦਿਵਸ ਨੂੰ ਸਮਰਪਿਤ ਕਰਵਾਈਆਂ ਗਈਆਂ ਵੱਖ-ਵੱਖ ਸਿਰਜਣਾਤਮਿਕ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਬੁੱਕ ਮਾਰਕ, ਬੈਜ, ਚਾਰਟ ਅਤੇ ਕੋਲਾਜ ਤਿਆਰ ਕਰਕੇ ਸੰਵਿਧਾਨਕ ਮੁੱਲਾਂ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਉਤਸ਼ਾਹਪੂਰਵਕ ਸਹਿਯੋਗ ਨਾਲ ਨੇਪਰੇ ਚੜਿ੍ਹਆ ਇਹ ਸਮਾਗਮ ਬੱਚਿਆਂ ਵਿਚ ਸੰਵਿਧਾਨ ਪ੍ਰਤੀ ਸਤਿਕਾਰ ਤੇ ਜਾਗਰੂਕਤਾ ਪੈਦਾ ਕਰਨ ਵਿਚ ਸਫਲ ਰਿਹਾ।