ਸੜਕ ਹਾਦਸੇ ’ਚ ਦੋ ਬੱਚਿਆਂ ਸਮੇਤ ਪਿਤਾ ਜ਼ਖ਼ਮੀ
ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਦੇ ਲਾਇਨੋਪਾਰ ਇਲਾਕੇ ਦੇ ਅਰਜੁਨ ਨਗਰ ਵਿਚ ਦੋ ਮੋਟਰ ਸਾਈਕਲਾਂ ਦੀ ਟੱਕਰ ਹੋਣ ਕਾਰਨ ਦੋ ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਸਮੇਤ ਤਿੰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਸੰਦੀਪ ਗਿੱਲ, ਰਾਜਿੰਦਰ ਕੁਮਾਰ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ।
ਅਜੀਤ ਡੈਸਕ
29-11-2026