30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਰਗਟ ਸਿੰਘ ਨੇ ‘ਆਪ’ ਆਗੂਆਂ ਧਰਮਵੀਰ ਗੋਦਾਰਾ ਅਤੇ ਮਨੋਜ ਗੋਦਾਰਾ ਨੂੰ ਸਾਥੀਆਂ ਸਮੇਤ ਕਾਂਗਰਸ ’ਚ ਕੀਤਾ ਸ਼ਾਮਿਲ

ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਵਿਖੇ ਰੱਖੀ ਇਕ ਸਿਆਸੀ ਰੈਲੀ ਦੌਰਾਨ ਆਮ ਆਦਮੀ ਪਾਰਟੀ ਹਲਕਾ ਬੱਲੂਆਣਾ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦ ਐਡਵੋਕੇਟ ਧਰਮਵੀਰ ਗੋਦਾਰਾ ਅਤੇ ਆਜ਼ਾਦ ਕਿਸਾਨ ਮੋਰਚਾ ਦੇ ਪ੍ਰਧਾਨ ਮਨੋਜ ਗੋਦਾਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਹਿ-ਇੰਚਾਰਜ ਰਵਿੰਦਰ ਡਾਲਵੀ ਨੇ ਦੋਵਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਸ਼ੁਰੂਆਤ ਕਰਾਰ ਦਿੱਤਾ।

ਕਾਂਗਰਸ ਪਾਰਟੀ ਦੇ ਵਰਕਰਾਂ ਦਾ ਭਾਰੀ ਇਕੱਠ। ਤਸਵੀਰਾਂ-ਤੇਜਿੰਦਰ ਸਿੰਘ ਖ਼ਾਲਸਾ 30-11-2026
ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਵਿਖੇ ਰੱਖੀ ਇਕ ਸਿਆਸੀ ਰੈਲੀ ਦੌਰਾਨ ਆਮ ਆਦਮੀ ਪਾਰਟੀ ਹਲਕਾ ਬੱਲੂਆਣਾ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦ ਐਡਵੋਕੇਟ ਧਰਮਵੀਰ ਗੋਦਾਰਾ ਅਤੇ ਆਜ਼ਾਦ ਕਿਸਾਨ ਮੋਰਚਾ ਦੇ ਪ੍ਰਧਾਨ ਮਨੋਜ ਗੋਦਾਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਹਿ-ਇੰਚਾਰਜ ਰਵਿੰਦਰ ਡਾਲਵੀ ਨੇ ਦੋਵਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਸ਼ੁਰੂਆਤ ਕਰਾਰ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਧਰਮਵੀਰ ਗੋਦਾਰਾ ਇਕ ਜੁਝਾਰੂ ਨੌਜਵਾਨ ਆਗੂ ਹਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਕਾਂਗਰਸ ਵਿਚ ਸ਼ਾਮਿਲ ਹੋਣਾ ਪਾਰਟੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਪੰਜਾਬ ਦੀ ਫ਼ੌਜ, ਸੈਨਾਪਤੀਆਂ ਅਤੇ ਵਿਗਿਆਨਕ ਸੋਚ ਦਾ ਦੁਨੀਆ ਵਿਚ ਵਿਸ਼ੇਸ਼ ਸਥਾਨ ਸੀ। ਪੰਜਾਬ ਦਾ ਸਿੱਖਿਆ ਪ੍ਰਬੰਧ ਵੀ ਬਹੁਤ ਵਧੀਆ ਸੀ ਪਰ ਅੰਗਰੇਜ਼ਾਂ ਨੇ ਹੌਲੀ-ਹੌਲੀ ਇਸ ਪ੍ਰਣਾਲੀ ਨੂੰ ਕਮਜ਼ੋਰ ਕੀਤਾ, ਜਿਸ ਦਾ ਅਸਰ ਪੰਜਾਬ ਦੇ ਸਮਾਜਿਕ ਅਤੇ ਸਭਿਆਚਾਰਕ ਢਾਂਚੇ ਉੱਤੇ ਪਿਆ। ਪਰਗਟ ਸਿੰਘ ਨੇ ਕਿਹਾ ਕਿ 1966 ਵਿਚ ਪੰਜਾਬ ਦੇ ਪੁਨਰਗਠਨ ਤੋਂ ਬਾਅਦ ਵੀ ਪੰਜਾਬ ਨੂੰ ਆਪਣੀ ਰਾਜਧਾਨੀ ਚੰਡੀਗੜ੍ਹ ਦਾ ਪੂਰਾ ਹੱਕ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਛੋਟਾ ਹੁੰਦਾ ਗਿਆ ਅਤੇ ਇਸ ਦੇ ਅਧਿਕਾਰਾਂ ਨਾਲ ਜੁੜੇ ਮਸਲੇ ਅੱਜ ਵੀ ਹੱਲ ਹੋਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਹਲਕਿਆਂ ਦੀ ਹੱਦਬੰਦੀ ਨਾਲ ਜੁੜੇ ਸੰਭਾਵਿਤ ਕਾਨੂੰਨੀ ਬਦਲਾਵਾਂ ਬਾਰੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਛੋਟੇ ਸੂਬਿਆਂ ਦੀ ਆਵਾਜ਼ ਨੂੰ ਕੌਮੀ ਪੱਧਰ ’ਤੇ ਸੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਸਿੱਖਿਆ, ਰੋਜ਼ਗਾਰ, ਕਿਸਾਨੀ ਅਤੇ ਵਪਾਰ ਨੂੰ ਤਰਜੀਹ ਦੇਣੀ ਪਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਬੱਲੂਆਣਾ ਹਲਕਾ ਇੰਚਾਰਜ ਬੀਬੀ ਰਜਿੰਦਰ ਕੌਰ, ਪੰਮਪੀ ਸਲੂਜਾ, ਗੁਰਮੀਤ ਸਿੰਘ ਪਰਜਾਪਤੀ, ਸ਼ਪਿੰਦਰ ਸਿੰਘ ਜਾਖੜ, ਰਾਜੇਸ਼ ਭਾਦੂ, ਸਾਬਕਾ ਵਿਧਾਇਕ ਨੱਥੂ ਰਾਮ, ਸਮਰਵੀਰ ਸਿੰਘ ਸਿੱਧੂ ਫ਼ਾਜ਼ਿਲਕਾ, ਸੁਧੀਰ ਭਾਦੂ, ਅਮਨਦੀਪ ਸਿੰਘ ਜਾਖੜ, ਦੇਵੀ ਲਾਲ ਬਿਸ਼ਨੋਈ, ਜਗਨੰਦਨ ਸਿੰਘ ਬਰਾੜ, ਹੰਸਰਾਜ ਜੋਸਨ ਸਾਬਕਾ ਮੰਤਰੀ, ਦਵਿੰਦਰ ਸਿੰਘ ਘੁਬਾਇਆ, ਅਭਿਮਨਿਊ ਪੂਨੀਆ ਵਿਧਾਇਕ ਸੰਗਰੀਆ, ਇਕਬਾਲ ਸਿੰਘ ਮਲੂਕਪੁਰਾ, ਕਿੰਗਪਾਲ ਸਿੰਘ ਦਾਨੇਵਾਲੀਆ ਸਮੇਤ ਕਾਂਗਰਸ ਪਾਰਟੀ ਦੇ ਕਈ ਹੋਰ ਆਗੂ ਅਤੇ ਭਾਰੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਖੇਤਾਂ ’ਚੋਂ ਕੇਬਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹਾਦਸੇ ਦਾ ਸ਼ਿਕਾਰ ਹੋਇਆ ਪੱਤਰਕਾਰ ਤਿੰਨ ਮਹੀਨੇ ਬਾਅਦ ਵੀ ਕਰ ਰਿਹਾ ਇਨਸਾਫ਼ ਦਾ ਇੰਤਜ਼ਾਰ ਪੁਲਿਸ ਨੇ ਨਾ ਤਾਂ ਕਾਰ ਬਰਾਮਦ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।