ਖੇਤਾਂ ’ਚੋਂ ਕੇਬਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਖੇਤਾਂ ’ਚੋਂ ਮੋਟਰਾਂ ਦੀ ਕੇਬਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ 24/25 ਨਵੰਬਰ ਦੀ ਦਰਮਿਆਨੀ ਰਾਤ ਨੂੰ ਪੰਜਾਬ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਕੀੜਿਆਵਾਲੀ ਅਤੇ ਟੋਨੀ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਤਰੋਬੜੀ ਵਲੋਂ ਉਸ ਦੇ ਖੇਤ ਵਿਚੋਂ ਮੋਟਰਾਂ ਦੀ ਕੇਬਲ ਚੋਰੀ ਕੀਤੀ ਗਈ ਸੀ।
ਅਜੀਤ ਡੈਸਕ
30-11-2026