15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਅਧੀਨ ਐੱਸ.ਆਈ.ਆਰ. ਤਹਿਤ ਸੈਕਟਰ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼. ਦੀ ਬੈਠਕ <br/>

ਅਜੀਤ ਡੈਸਕ 25-01-2026
ਅੰਮਿ੍ਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)-ਚੋਣ ਕਮਿਸ਼ਨ ਆਫ਼ ਇੰਡੀਆ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 19 ਅੰਮਿ੍ਤਸਰ ਦੱਖਣੀ ਲਈ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ ਆਈ ਆਰ.) ਤਹਿਤ ਇੱਕ ਮਹੱਤਵਪੂਰਨ ਬੈਠਕ ਕੀਤੀ ਗਈ | ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਕਮਿਸ਼ਨਰ ਸ੍ਰੀ ਸੁਰਿਦਰ ਸਿੰਘ, ਪੀ.ਸੀ.ਐਸ. ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ, ਰਣਜੀਤ ਐਵਿਨਿਊ ਵਿਖੇ ਹੋਈ ਇਸ ਇਕੱਤਰਤਾ ਵਿੱਚ ਸਾਰੇ ਸੈਕਟਰ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਸ਼ਾਮਿਲ ਹੋਏ | ਇਸ ਦੌਰਾਨ ਚੋਣ ਕਮਿਸ਼ਨ ਵਲੋਂ ਨਿਰਦੇਸ਼ਤ 2003 ਅਤੇ 2025 ਦੀਆਂ ਵੋਟਰ ਸੂਚੀਆਂ ਦੇ ਵੱਧ ਤੋਂ ਵੱਧ ਮਿਲਾਨ ਅਤੇ ਤਸਦੀਕ 'ਤੇ ਜ਼ੋਰ ਦਿੱਤਾ ਗਿਆ ਤੇ ਅਧਿਕਾਰੀਆਂ ਨੂੰ ਇਹ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਗਿਆ ਅਤੇ ਟ੍ਰੇਨਿੰਗ ਵੀ ਦਿੱਤੀ ਗਈ | ਕਿਸੇ ਵੀ ਕਿਸਮ ਦੀ ਸਮੱਸਿਆ ਆਉਣ 'ਤੇ ਹਲਕਾ ਬੀ.ਐਲ.ਓ ਦਫ਼ਤਰ, ਇਲੈਕਸ਼ਨ ਸੈੱਲ, ਕਮਰਾ ਨੰਬਰ 105 ਵਿੱਚ ਤਾਲਮੇਲ ਕਰਨ ਲਈ ਕਿਹਾ ਗਿਆ |
ਚੋਣ ਇੰਚਾਰਜ ਸੰਜੀਵ ਕਾਲੀਆ ਵਲੋਂ ਬੀ.ਐਲ.ਓਜ਼ ਨੂੰ ਵੋਟਰ ਸੂਚੀ ਮਿਲਾਨ ਦੇ ਨਾਲ-ਨਾਲ ਡੀ.ਐਸ.ਈ., ਧੁੰਦਲੀਆਂ ਫੋਟੋਆਂ, ਗੈਰ-ਮਨੁੱਖੀ ਫੋਟੋਆਂ, ਨਾਬਾਲਿਗ ਵੋਟਰਾਂ ਅਤੇ ਬਲੈਕ ਐਂਡ ਵਾਈਟ ਫੋਟੋਆਂ ਸਬੰਧੀ ਗਲਤੀਆਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ | ਇਲੈਕਸ਼ਨ ਕਾਨੂਗੋ ਰਾਜਵਿੰਦਰ ਸਿੰਘ ਬੱਲ ਨੇ ਹਾਜ਼ਰ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਲੋੜੀਂਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਵਿਜ਼ੂਅਲ ਐਂਡ ਪ੍ਰਫਾਰਮਿੰਗ ਆਰਟਸ ਵਿਭਾਗ ਨੇ ਬਸੰਤ ਉਤਸਵ ਉਤਸ਼ਾਹ ਨਾਲ ਮਨਾਇਆ <br/>... ਅਗਲੀ ਖ਼ਬਰ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਲੋਂ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।