15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਪ੍ਰਸ਼ਨ ਮੁਕਾਬਲਾ ਕਰਵਾਇਆ

ਅਜੀਤ ਡੈਸਕ 25-01-2026
ਅੰਮਿ੍ਤਸਰ, 24 ਜਨਵਰੀ (ਹਰਮਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਸ: ਜਤਿੰਦਰਪਾਲ ਸਿੰਘ ਮੈਨੇਜ਼ਰ ਗੁ: ਸ਼ਹੀਦਗੰਜ ਸਾਹਿਬ ਦੀ ਨਿਗਰਾਨੀ ਹੇਠ ਬੱਚਿਆਂ 'ਚ ਧਰਮਿਕ ਪ੍ਰਸ਼ਨ ਮੁਕਾਬਲਾ (ਕਵਿੱਜ ਮੁਕਾਬਲਾ) ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਹਾਲ ਵਿਖੇ ਕਰਵਾਇਆ ਗਿਆ | ਜਿਸ ਵਿਚ 100 ਤੋਂ ਵਧੇਰੇ ਸਕੂਲੀ ਅਤੇ ਹੋਰ ਬੱਚੇ ਬੱਚੀਆਂ ਵਲੋਂ ਭਾਗ ਲਿਆ ਗਿਆ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਮੈਨੇਜ਼ਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਕਵਿੱਜ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਅਤੇ ਬਾਬਾ ਦੀਪ ਸਿੰਘ ਸ਼ਹੀਦ ਦੇ ਜੀਵਨ ਸੰਬੰਧੀ ਸਵਾਲ ਪੁੱਛੇ ਗਏ | ਉਨ੍ਹਾਂ ਦੱਸਿਆ ਕਿ ਇਸ ਕਵਿੱਜ ਪ੍ਰੋਗਰਾਮ ਲਈ ਬੱਚਿਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਬਲਵੰਤ ਸਿੰਘ ਐਨਾਕੋਟ , ਭਾਈ ਦਯਾ ਸਿੰਘ ਗ੍ਰੰਥੀ ਗੁ: ਸ਼ਹੀਦਗੰਜ ਸਾਹਿਬ ਅਤੇ ਭਾਈ ਗੁਰਪ੍ਰੀਤ ਸਿੰਘ ਮੁੱਖ ਕਥਾ ਵਾਚਕ ਗੁ: ਸ਼ਹੀਦਗੰਜ ਸਾਹਿਬ ਵਲੋਂ ਜੱਜ ਦੀ ਭੂਮਿਕਾ ਨਿਭਾਈ | ਇਸ ਕਵਿੱਜ ਪ੍ਰੋਗਰਾਮ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸ਼ੋ੍ਰਮਣੀ ਕਮੇਟੀ ਮੈਂਬਰ ਅਜਾਇਬ ਸਿੰਘ ਅਭਿਆਸੀ, ਮੈਨੇਜ਼ਰ ਜਤਿੰਦਰਪਾਲ ਸਿੰਘ, ਇੰਚਾਰਜ ਜਗਜੀਤ ਸਿੰਘ ਜੱਗੀ, ਤਲਵਿੰਦਰ ਸਿੰਘ ਬਲਦੇਵ ਸਿੰਘ ਵਲੋਂ ਮੈਡਲ, ਸਰਟੀਫਿਕੇਟ ਅਤੇ ਧਾਰਮਿਕ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮੈਨਜ਼ਰ ਜਤਿੰਦਰਪਾਲ ਸਿੰਘ ਨੇ ਦੱਸਿਆ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ 27 ਜਨਵਰੀ ਨੂੰ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਦੀ ਸਟੇਜ਼ 'ਤੇ ਸਨਮਾਨਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ 69ਵੀਂ ਸਕੂਲ ਖੇਡਾਂ 'ਚ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਅਰਸ਼ਦੀਪ ਨੇ ਜਿੱਤੇ ਦੋ ਤਗਮੇ <br/> ਅਗਲੀ ਖ਼ਬਰ ਓਪਨ ਸਰਜਰੀ ਤੋਂ ਬਿਨਾਂ ਸਾਹ ਨਾਲੀ ਤੰਗ ਹੋਣ ਦਾ ਲਿਵਾਸਾ ਹਸਪਤਾਲ ਨੇ ਸਫ਼ਲ ਕੀਤਾ ਇਲਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।