15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਝੀਤਾ ਕਲਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 29-01-2026
ਮਾਨਾਂਵਾਲਾ, 28 ਜਨਵਰੀ (ਗੁਰਦੀਪ ਸਿੰਘ ਨਾਗੀ)-ਪਿੰਡ ਝੀਤਾ ਕਲਾਂ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਗੁਰਦੁਆਰਾ ਬਾਬਾ ਜੀਵਨ ਸਿੰਘ, ਝੀਤਾ ਕਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਪਿੰਡ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ¢ ਇਸ ਮੌਕੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ, ਨਿਸ਼ਾਨਚੀਆਂ ਅਤੇ ਪ੍ਰਬੰਧਕਾਂ ਨੂੰ ਸੰਗਤ ਵਲੋਂ ਸਨਮਾਨਿਤ ਕੀਤਾ ਗਿਆ¢ ਨਗਰ ਕੀਰਤਨ ਦੌਰਾਨ ਸਰਪੰਚ ਸੁਖਵਿੰਦਰ ਕੌਰ ਪਤਨੀ ਮੱਸਾ ਸਿੰਘ, ਜਤਿੰਦਰ ਸਿੰਘ ਰਾਜੂ, ਬਲਾਕ ਪ੍ਰਧਾਨ ਹਰਦੇਵ ਸਿੰਘ ਝੀਤਾ, ਹਰਪਾਲ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਮੁਖਤਾਰ ਸਿੰਘ, ਰਣਜੀਤ ਸਿੰਘ ਰਾਣਾ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਬਾਊ, ਗੁਰਵਿੰਦਰ ਸਿੰਘ ਬੱਬੂ, ਹਰਜਿੰਦਰ ਸਿੰਘ ਪ੍ਰਧਾਨ, ਕੁਲਬੀਰ ਸਿੰਘ ਸਾਬਕਾ ਸਰਪੰਚ, ਗੁਰਪੰਥ ਸਿੰਘ, ਸਰਵਨ ਸਿੰਘ, ਬਲਵਿੰਦਰ ਸਿੰਘ, ਹਰਨਾਮ ਸਿੰਘ, ਗੁਰਵਿੰਦਰ ਸਿੰਘ ਬਾਬਾ, ਪ੍ਰਗਟ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ ਦੋਧੀ, ਬਸੰਤ ਸਿੰਘ, ਹਰਦੀਪ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਸੰਗਤਾਂ ਬਾਬਾ ਦੀਪ ਸਿੰਘ ਜੀ ਵਰਗੇ ਸਿੱਖ ਸ਼ਹੀਦਾਂ ਤੋਂ ਪ੍ਰੇਰਣਾ ਲੈਣ : ਜਥੇਦਾਰ ਗੜਗੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।