10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

ਅਜੀਤ ਡੈਸਕ 31-01-2026
ਅੰਮਿ੍ਤਸਰ, 30 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ, ਸ਼ਹੀਦ ਊਧਮ ਸਿੰਘ ਨਗਰ ਦੇ ਵਿਦਿਆਰਥੀ ਨੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਉਪਲਬੱਧੀ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਦਸਤਾਰ ਮੁਕਾਬਲਿਆਂ 'ਚ ਸੀਨੀਅਰ ਵਰਗ (15-18) 'ਚ ਸਕੂਲ ਦੇ 8ਵੀਂ ਜਮਾਤ ਵਿਦਿਆਰਥੀ ਜਸਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ | ਇਸ ਦੌਰਾਨ ਸ਼ੋ੍ਰਮਣੀ ਕਮੇਟੀ ਅਤੇ ਗੁ: ਬਾਬਾ ਦੀਪ ਸਿੰਘ ਦੇ ਪ੍ਰਬੰਧਕਾਂ ਵਲੋਂ ਜੇਤੂ ਵਿਦਿਆਰਥੀ ਨੂੰ 2100 ਰੁਪਏ ਦੀ ਇਨਾਮੀ ਰਾਸ਼ੀ, ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਗਣਿਤ ਦਿਵਸ 'ਤੇ ਕੁਇੱਜ਼ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਬਾਕਸਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।