10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮਹਾਤਮਾ ਗਾਂਧੀ ਦਾ ਬਲਿਦਾਨ ਦਿਵਸ ਸਿਹਤ ਵਿਭਾਗ ਨੇ ਕੁਸ਼ਟ ਰੋਗ ਜਾਗਰੂਕਤਾ ਵਜੋਂ ਮਨਾਇਆ <br/>

ਅਜੀਤ ਡੈਸਕ 31-01-2026
ਅੰਮਿ੍ਤਸਰ, 30 ਜਨਵਰੀ (ਰੇਸ਼ਮ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਨੂੰ ਸਿਹਤ ਵਿਭਾਗ ਨੇ ਕੁਸ਼ਟ ਰੋਗ ਜਾਗਰੂਕਤਾ ਦਿਵਸ ਵਜੋਂ ਮਨਾਇਆ, ਜਿਸ ਤਹਿਤ ਸਿਵਲ ਸਰਜਨ ਡਾ: ਸਤਿੰਦਰਜੀਤ ਸਿੰਘ ਬਜਾਜ ਦੀ ਪ੍ਰਧਾਨਗੀ ਤੇ ਲੈਪਰੋਸੀ ਅਫਸਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਕੁਸ਼ਟ ਆਸ਼ਰਮ ਅੰਮਿ੍ਤਸਰ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ ਕੁਸ਼ਟ ਰੋਗੀਆਂ ਨੂੰ ਦਵਾਈਆਂ ਅਤੇ ਅਲਸਰ ਕਿੱਟਾਂ ਵੰਡੀਆਂ ਗਈਆਂ | ਇਸ ਦੌਰਾਨ ਸਿਵਲ ਸਰਜ਼ਨ ਡਾ: ਬਜਾਜ ਨੇ ਦੱਸਿਆ ਕਿ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਦੇ ਮੌਕੇ 'ਤੇ ਹਰ ਸਾਲ ਵਿਸ਼ਵ ਕੁਸ਼ਟ ਰੋਗ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ | ਸਿਹਤ ਵਿਭਾਗ ਵਲੋਂ ਅੱਜ ਸ੍ਰੀ ਗੁਰੂ ਰਾਮਦਾਸ ਕੁਸ਼ਟ ਆਸ਼ਰਮ ਵਿਖੇ ਰੋਗੀਆਂ ਦਾ ਮੈਡੀਕਲ ਚੈਕ ਅੱਪ ਕੀਤਾ ਜਾ ਰਿਹਾ ਹੈ, ਇਸ ਦੇ ਨਾਲ ਹੀ ਇਨ੍ਹਾਂ ਰੋਗੀਆਂ ਨੂੰ ਐੱਮ. ਸੀ. ਆਰ. ਫੁੱਟਵੇਅਰ ਅਤੇ ਅਲਸਰ ਕੇਅਰ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਇੱਥੇ ਰਹਿ ਰਹੇ ਸਾਰੇ ਲੋਕਾਂ ਨੂੰ ਕੁਸ਼ਟ ਦੇ ਇਲਾਜ ਲਈ ਮਦਦ ਮਿਲ ਸਕੇ | ਜ਼ਿਲ੍ਹਾ ਲੈਪਰੋਸੀ ਅਫਸਰ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਕੁਸ਼ਟ ਰੋਗ ਦੇ ਲੱਛਣ ਇਲਾਜ ਅਤੇ ਦਵਾਈਆਂ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ | ਜਿਵੇਂ ਕਿ ਸਰੀਰ 'ਤੇ ਕਿਸੇ ਵੀ ਹਿੱਸੇ 'ਤੇ ਕੋਈ ਅਜਿਹਾ ਨਿਸ਼ਾਨ ਜਿਸ ਦਾ ਰੰਗ ਲਾਲ ਚਿੱਟਾ ਜਾਂ ਤਾਂਬੇ ਰੰਗ ਦਾ ਹੋਵੇ ਜਿਸ ਤੇ ਛੋਹ ਮਹਿਸੂਸ ਨਾ ਹੁੰਦੀ ਹੋਵੇ ਅਤੇ ਠੰਢਾ ਗਰਮ ਵੀ ਨਾ ਮਹਿਸੂਸ ਹੁੰਦਾ ਹੋਵੇ | ਇਸ ਦੇ ਨਾਲ ਹੀ ਹੱਥਾਂ-ਪੈਰਾਂ 'ਤੇ ਆਪਣੇ ਆਪ ਛਾਲੇ ਪੈ ਕੇ ਜ਼ਖ਼ਮ ਹੋ ਜਾਣਾ ਆਦਿ ਸਾਰੀਆਂ ਕੁਸ਼ਟ ਰੋਗ ਦੀਆਂ ਨਿਸ਼ਾਨੀਆਂ ਹਨ | ਇਸ ਦਾ ਇਲਾਜ ਸਾਰੀਆਂ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤਾ ਜਾਂਦਾ | ਇਸ ਮੌਕੇ ਐੱਮ. ਈ. ਆਈ. ਓ. ਅਮਰਦੀਪ ਸਿੰਘ ਵਲੋਂ ਸਮੂਹ ਲੋਕਾਂ ਨੂੰ ਲੈਪਰੋਸੀ ਦੇ ਮਰੀਜਾਂ ਨਾਲ ਭੇਦ ਭਾਵ ਮਿਟਾਉਣ ਦੀ ਸਹੁੰ ਵੀ ਚੁਕਾਈ ਗਈ, ਉਨ੍ਹਾਂ ਨਾਲ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਗੁਰਿੰਦਰਜੀਤ ਸਿੰਘ ਅਤੇ ਮਨਜਿੰਦਰ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਵਧੀਕ ਕਮਿਸ਼ਨਰ ਵਲੋਂ ਕੂੜੇ ਦੀ ਚੁਕਾਈ ਸੰਬੰਧੀ ਸਮੀਖਿਆ ਬੈਠਕ <br/> ਅਗਲੀ ਖ਼ਬਰ ਪ੍ਰੋਫੈਸਰ ਇਕਵਿੰਦਰਪਾਲ ਸਿੰਘ ਦੀ ਕਿਤਾਬ 'ਸਕਿਉਰਟੀ ਇਨ ਕੰਪੀਊਟਿੰਗ' ਦੀ ਹੋਈ ਘੁੰਡ ਚੁਕਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।