10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਨਗਰ ਨਿਗਮ ਪੈਨਸ਼ਨਰਜ਼ ਯੂਨੀਅਨ ਦੀ ਬੈਠਕ <br/>

ਅਜੀਤ ਡੈਸਕ 31-01-2026
ਅੰਮਿ੍ਤਸਰ, 30 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਪੈਨਸ਼ਨਰਜ਼ ਯੂਨੀਅਨ ਅੰਮਿ੍ਤਸਰ ਦੀ ਮੀਟਿੰਗ ਰਣਜੀਤ ਐਵੀਨਿਊ ਦਫਤਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਮਜੀਤ ਸਿੰਘ ਕੇ. ਪੀ. ਪ੍ਰਧਾਨ ਨੇ ਕੀਤੀ | ਜਿਸ 'ਚ ਕੇ. ਪੀ. ਤੋਂ ਇਲਾਵਾ ਬਲਜੀਤ ਸਿੰਘ ਬਾਜਵਾ ਚੇਅਰਮੈਨ, ਸਤਵੰਤ ਸਿੰਘ, ਦਵਿੰਦਰ ਸਿੰਘ ਪੰਡੋਰੀ, ਪਰਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਪੈਨਸ਼ਨਰਾਂ ਤੇ ਮੁਲਾਜ਼ਮਾਂ ਪ੍ਰਤੀ ਰਵੱਈਆ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਤੇ ਵਿੱਤ ਮੰਤਰੀ ਲਾਰੇ ਲਾ ਕੇ ਡੰਗ ਟਪਾ ਰਹੇ ਹਨ | ਪੈਨਸ਼ਨਰਾਂ ਨੂੰ 2.59 ਗੁਣਾਂਕ ਨਾਲ ਪੈਨਸ਼ਨ ਦਾ ਵਾਧਾ ਨਹੀਂ ਦੇ ਰਹੀ | 16 ਫੀਸਦੀ ਡੀ. ਏ. ਲਾਗੂ ਨਹੀਂ ਕੀਤਾ ਜਾ ਰਿਹਾ | ਇਹ ਪੰਜਾਬ ਦੀ ਮੌਜੂਦਾ ਸਰਕਾਰ ਸਭ ਤੋਂ ਨਿਕੰਮੀ ਸਾਬਤ ਹੋਈ ਜਿਸ ਨੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਪਰ ਲਾਗੂ ਨਹੀਂ ਕੀਤਾ | ਪੈਨਸ਼ਨਰਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਨਗਰ ਨਿਗਮ ਪ੍ਰਸ਼ਾਸਨ ਨੇ ਅਜੇ ਤੱਕ ਪੇ ਕਮਿਸ਼ਨ ਬਕਾਏ, ਐੱਲ. ਟੀ. ਸੀ., ਲੀਵ ਇਨ-ਕੈਸ਼ਮੈਂਟ ਦੇ ਬਕਾਏ ਜਾਰੀ ਨਹੀਂ ਕੀਤੇ | ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਸਾਲ-ਸਾਲ ਲੱਗ ਜਾਂਦਾ ਆਪਣੇ ਲਾਭ ਲੈਣ ਲਈ | 13 ਫਰਵਰੀ ਨੂੰ ਸਾਰੇ ਜ਼ਿਲਿ੍ਹਆਂ ਦੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਪੰਜਾਬ ਰਾਹੀਂ ਡੀ.ਸੀ. ਰਾਹੀਂ ਮੰਗ ਪੱਤਰ ਭੇਜੇ ਜਾਣਗੇ | ਇਸ ਮੌਕੇ 'ਤੇ ਤਿਲਕ ਰਾਜ, ਅਮਰਪਾਲ ਸਿੰਘ, ਬਲਕਾਰ ਸਿੰਘ, ਵਿਨੋਦ ਕੁਮਾਰ ਹਾਂਡਾ, ਭੁਪਿੰਦਰ ਸਿੰਘ, ਜਸਪਾਲ ਸਿੰਘ ਸੋਹਲ, ਹਰਜੀਤ ਸਿੰਘ, ਦਲਬੀਰ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਵਧੀਕ ਕਮਿਸ਼ਨਰ ਵਲੋਂ ਕੂੜੇ ਦੀ ਚੁਕਾਈ ਸੰਬੰਧੀ ਸਮੀਖਿਆ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।