23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਬੀਬੀ ਸੋਹਲ ਤੇ ਅਜੈਬ ਸਿੰਘ ਅਭਿਆਸੀ ਨੇ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 13-02-2026

ਅੰਮਿ੍ਤਸਰ, 12 ਫਰਵਰੀ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਨਾਭਾ ਜੇਲ• ਵਿਚੋਂ ਜ਼ਮਾਨਤ 'ਤੇ ਰਿਹਾਅ ਹੋ ਕੇ ਗੁਰੂ ਨਗਰੀ ਸਥਿਤ ਆਪਣੇ ਗ੍ਰਹਿ ਵਿਖੇ ਪੁੱਜੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਸ: ਬਿਕਰਮ ਸਿੰਘ ਮਜੀਠੀਆ ਨਾਲ ਵੱਖ ਵੱਖ ਅਕਾਲੀ ਆਗੂਆਂ ਵਲੋਂ ਮੁਲਾਕਾਤ ਕਰਨ ਦਾ ਸਿਲਿਸਿਲਾ ਜਾਰੀ ਹੈ | ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮਹਿਲਾ ਆਗੂ ਅਤੇ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਚੇਅਰਪਰਸਨ ਬੀਬੀ ਜਸਵਿੰਦਰ ਕੌਰ ਸੋਹਲ ਅਤੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਵਡਾਲੀ ਸਮੇਤ ਵੱਖ–ਵੱਖ ਆਗੂਆਂ ਨੇ ਸ: ਮਜੀਠੀਆ ਨਾਲ ਮੁਲਾਕਾਤ ਕਰਕੇ ਉਨ•ਾਂ ਨੂੰ ਫੁੱਲਾਂ ਦੇ ਗੁਲਦਸਤਾ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਬੀਬੀ ਸੋਹਲ ਨੇ ਕਿਹਾ ਕਿ ਸ: ਮਜੀਠੀਆ ਜਲਦੀ ਹੀ ਇਸ ਸਾਰੇ ਮਾਮਲੇ ਵਿਚੋਂ ਸੁਰਖਰੂ ਹੋ ਕੇ ਨਿਕਲਣਗੇ ਅਤੇ ਪਹਿਲਾਂ ਵਾਂਗ ਹੀ ਸਿੱਖ ਪੰਥ; ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਮਜੀਠਾ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ |

ਪਿਛਲੀ ਖ਼ਬਰ ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਖੇਤੀ ਲਈ ਘਾਤਕ ਸਾਜਿਸ਼-ਪ੍ਰਭਬੀਰ ਸਿੰਘ ਬਰਾੜ <br/> ਅਗਲੀ ਖ਼ਬਰ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਗੰਨੇ ਦੇ ਓਵਰਲੋਡ ਨੂੰ ਰੋਕਣ ਸੰਬੰਧੀ ਜਨਰਲ ਮੈਨੇਜਰ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।