ਅੰਮਿ੍ਤਸਰ, 12 ਫ਼ਰਵਰੀ (ਸੁਰਿੰਦਰ ਕੋਛੜ)-ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਹਰਪਾਲ ਸਿੰਘ ਆਹਲੂਵਾਲੀਆ, ਚਰਨਜੀਤ ਸਿੰਘ ਪੂਜੀ, ਅਮਰਜੀਤ ਸਿੰਘ ਨਾਰੰਗ ਸੀ. ਏ., ਵਿਕਾਸ ਬਜਾਜ, ਸੁਖਵਿੰਦਰ ਸਿੰਘ ਕੋਹਲੀ, ਐਡਵੋਕੇਟ ਤੇਗ਼, ਡਾ: ਜਗਜੀਤ ਸਿੰਘ ਅਤੇ ਹੋਰਨਾਂ ਨੇ ਅੰਮਿ੍ਤਸਰ ਪਹੁੰਚੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਉਨਾਂ ਦੀ ਕੋਠੀ ਪਹੁੰਚ ਕੇ ਹਾਰਦਿਕ ਇਸਤਕਬਾਲ ਕੀਤਾ | ਮਜੀਠੀਆ ਨੇ ਉਨਾਂ ਵਲੋਂ ਭੇਟ ਕੀਤੇ ਸਿਰੋਪਾਓ ਨੂੰ ਸਿਰਮੱਥੇ ਪ੍ਰਵਾਨ ਕਰਦਿਆਂ ਹੋਇਆਂ ਅੰਮਿ੍ਤਸਰ ਦੇ ਵਿਉਪਾਰੀਆਂ ਅਤੇ ਕਾਰੋਬਾਰੀਆਂ ਦਾ ਧੰਨਵਾਦ ਕਰਦਿਆਂ ਆਉਣ ਵਾਲੇ ਥੋੜੇ ਦਿਨਾਂ ਦੌਰਾਨ ਉਨਾਂ ਨਾਲ ਵਿਸਥਾਰਤ ਮੀਟਿੰਗ ਕਰਨ ਦਾ ਭਰੋਸਾ ਦਿੱਤਾ | ਉਨਾਂ ਇਹ ਵੀ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੱਢਣ ਲਈ ਠੋਸ ਪ੍ਰੋਗਰਾਮ ਉਲੀਕਿਆ ਜਾਵੇਗਾ | ਰਜਿੰਦਰ ਸਿੰਘ ਮਰਵਾਹਾ ਅਤੇ ਹਰਪਾਲ ਸਿੰਘ ਆਹਲੂਵਾਲੀਆ ਨੇ ਸਾਂਝੇ ਤੌਰ ਤੇ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਵਿਕਾਸ ਨੂੰ ਮੁੜ ਪ੍ਰਗਤੀ ਦੀਆਂ ਲੀਹਾਂ ਤੇ ਲਿਆਉਣ ਲਈ ਸ਼ਾਂਤੀ ਪੂਰਵਕ ਮਾਹੌਲ ਅਤੇ ਇੰਫਰਾਸਟਰਕਚਰ ਸ਼੍ਰੋਮਣੀ ਅਕਾਲੀ ਦਲ ਹੀ ਲਿਆ ਸਕਦਾ ਹੈ |
ਵਪਾਰੀਆਂ ਅਤੇ ਉਦਯੋਗਪਤੀਆਂ ਵਲੋਂ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ <br/>
ਅਜੀਤ ਡੈਸਕ
13-02-2026