ਅੰਮਿ੍ਤਸਰ, 12 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰੀ ਟਰੇਡ ਯੂਨੀਅਨਾਂ ਵਲੋਂ ਦਿੱਤੇ ਗਏ ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਅੱਜ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਦੇ ਕਰਮਚਾਰੀਆਂ ਵਲੋਂ ਪਲਾਂਟ ਦੇ ਮੁੱਖ ਗੇਟ ਅੱਗੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ, ਕਿਸਾਨ ਅਤੇ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕਰਦੇ ਹੋਏ ਪੁਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਰਕਾਰ ਦੀ ਨਿੱਜੀਕਰਨ, ਮਜ਼ਦੂਰ ਅਧਿਕਾਰਾਂ ਵਿਚ ਕਟੌਤੀ ਅਤੇ ਠੇਕਾ ਪ੍ਰਥਾ ਨੂੰ ਵਧਾਵਾ ਦੇਣ ਵਾਲੀਆਂ ਨੀਤੀਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ, ਮਜ਼ਦੂਰ ਕਾਨੂੰਨਾਂ 'ਚ ਸੋਧ ਅਤੇ ਠੇਕਾ ਪ੍ਰਥਾ ਦਾ ਫੈਲਾਅ ਮਜ਼ਦੂਰ ਵਰਗ ਦੇ ਰੋਜ਼ਗਾਰ, ਸੁਰੱਖਿਆ ਅਤੇ ਭਵਿੱਖ 'ਤੇ ਸਿੱਧਾ ਹਮਲਾ ਹੈ | ਯੂਨੀਅਨ ਆਗੂਆਂ ਮਿੰਟੂ ਕਲਸੀ, ਸਰਬਜੀਤ ਸਿੰਘ, ਅਵਤਾਰ ਸਿੰਘ, ਯਾਦਵਿੰਦਰ ਸਿੰਘ, ਲਵਪ੍ਰੀਤ ਸਿੰਘ, ਪ੍ਰਭਜੋਤ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰਾਂ ਨੇ ਆਪਣੀਆਂ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਤੁਰੰਤ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਆਪਕ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਰੈਲੀ ਦੌਰਾਨ ਵਰਕਰਾਂ ਨੇ ਪੂਰੀ ਏਕਤਾ ਦਾ ਪ੍ਰਦਰਸ਼ਨ ਕਰਦਿਆਂ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਬਣਾਉਣ ਦਾ ਦਿ੍ੜ੍ਹ ਸੰਕਲਪ ਲਿਆ | ਰੈਲੀ ਦੇ ਅੰਤ ਵਿਚ ਮਜ਼ਦੂਰ ਏਕਤਾ, ਸਰਕਾਰੀ ਸੰਸਥਾਵਾਂ ਦੀ ਰੱਖਿਆ ਅਤੇ ਮਜ਼ਦੂਰ ਹੱਕਾਂ ਦੀ ਬਹਾਲੀ ਲਈ ਜੋਸ਼ੀਲੇ ਨਾਅਰੇ ਲਗਾਏ ਗਏ |
ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ <br/>
ਅਜੀਤ ਡੈਸਕ
13-02-2026