ਚੱਬਾ, 12 ਫਰਵਰੀ (ਜੱਸਾ ਅਨਜਾਣ)-ਅੰਮਿ੍ਤਸਰ-ਤਰਨਤਾਰਨ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਨੋਧ ਸਿੰਘ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਤੇ ਸ਼ਹੀਦ ਬਾਬਾ ਨੋਧ ਸਿੰਘ ਜੀ ਦਾ ਸਲਾਨਾ ਜੋੜ ਮੇਲਾ 15 ਫਰਵਰੀ ਦਿਨ ਐਤਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਜੋੜ ਮੇਲੇ ਸੰਬੰਧੀ ਅੱਜ ਸ਼੍ਰੋਮਣੀ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਗੁਰਦੁਆਰਾ ਸ਼ਹੀਦੀ ਬਾਗ ਅਨੰਦਪੁਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪਿੰਡ ਚੱਬਾ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਨੇੜਲੇ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਮੋਹਤਬਰਾਂ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ ਵਿਚ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਦੇ ਮੁੱਖ ਸੇਵਾ ਬਾਬਾ ਦਰਸ਼ਨ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਕੱਤਰਤਾ ਉਪਰੰਤ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਸਿੰਘ ਸਾਹਿਬ ਜਥੇ. ਬਾਬਾ ਦੀਪ ਸਿੰਘ ਤੇ ਮਿਸਲ ਦੇ ਮੀਤ ਜਥੇਦਾਰ ਸ਼ਹੀਦ ਬਾਬਾ ਨੋਧ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ 15 ਫਰਵਰੀ ਦਿਨ ਐਤਵਾਰ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਪਾਠ 13 ਫਰਵਰੀ ਦਿਨ ਸ਼ੁੱਕਰਵਾਰ ਨੂੰ ਪ੍ਰਾਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ 15 ਫਰਵਰੀ ਦਿਨ ਐਤਵਾਰ ਨੂੰ ਪੈਣ ਉਪਰੰਤ ਵਿਸ਼ਾਲ ਦੀਵਾਨ ਸੱਜਣਗੇ | ਜਿਸ ਵਿਚ ਸੰਤ-ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਮੁਖੀ, ਕਾਰ-ਸੇਵਾ ਵਾਲੇ ਮਹਾਂਪੁਰਸ਼, ਨਿਰਮਲੇ ਤੇ ਉਦਾਸੀ ਸੰਤ, ਤਖਤਾਂ ਦੇ ਜਥੇਦਾਰ, ਸਿੰਘ ਸਾਹਿਬਾਨ, ਪੰਥ ਦੇ ਪ੍ਰਸਿੱਧ ਬੁਲਾਰੇ ਤੇ ਕਥਾਵਾਚਕ, ਢਾਡੀ, ਰਾਗੀ ਅਤੇ ਕਵੀਸ਼ਰ ਜਨ ਵੀ ਹਾਜ਼ਰੀਆਂ ਭਰਨਗੇ | ਸਿੰਘ ਸਾਹਿਬ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਪੁੱਜ ਰਹੀਆਂ ਸੰਗਤਾਂ ਦੇ ਠਹਿਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਸੰਗਤਾਂ ਲਈ 36 ਤਰ੍ਹਾਂ ਦੇ ਪਕਵਾਨ ਤਿਆਰ ਕੀਤੇ ਗਏ ਹਨ | ਗੁਰੂ ਕੇ ਲੰਗਰ ਅਤੁੱਟ ਵਰਤਣਗੇ ਤੇ ਸ਼ਾਮ ਨੂੰ ਦਲ ਪੰਥ ਦੀਆਂ ਫੌਜਾਂ ਵਲੋਂ ਖਾਲਸਾਈ ਖੇਡਾਂ ਦੇ ਕਰਤੱਵ ਵੀ ਦਿਖਾਏ ਜਾਣਗੇ | ਇਸ ਮੌਕੇ ਸਰਪੰਚ ਪ੍ਰਤਾਪ ਸਿੰਘ ਚੱਬਾ, ਸਰਪੰਚ ਸਰਦੂਲ ਸਿੰਘ ਫੌਜੀ ਵਰਪਾਲ ਕਲਾਂ, ਸਰਪੰਚ ਸੰਦੀਪ ਸਿੰਘ ਮਿੱਠਾ ਚਾਟੀਵਿੰਡ, ਪ੍ਰਧਾਨ ਕਸ਼ਮੀਰ ਸਿੰਘ, ਚੇਅਰਮੈਨ ਜੈਮਲ ਸਿੰਘ ਵਰਪਾਲ, ਚੇਅਰਮੈਨ ਕੰਵਲਜੀਤ ਸਿੰਘ ਗੁਰੂਵਾਲੀ, ਹਰਪਾਲ ਸਿੰਘ ਪੰਚ, ਦਿਲਬਾਗ ਸਿੰਘ ਭੋਲਾ, ਬਲਬੀਰ ਸਿੰਘ ਚੱਬਾ, ਪ੍ਰਧਾਨ ਗੁਰਚਰਨ ਸਿੰਘ, ਡਾ. ਸ਼ਰਨਜੀਤ ਸਿੰਘ, ਜਗਰੂਪ ਸਿੰਘ ਬਲਾਕ ਪ੍ਰਧਾਨ, ਮਨਪ੍ਰੀਤ ਸਿੰਘ ਪੰਚ, ਸੋਨੂੰ ਸਿੰਘ ਪੰਚ, ਸੰਦੀਪ ਸਿੰਘ ਪੰਚ, ਕੁਲਜੀਤ ਸਿੰਘ ਪੰਚ, ਪੰਮਾ ਪਹਿਲਵਾਨ ਪੰਚ, ਲਖਬੀਰ ਸਿੰਘ ਮੰਡਿਆਲਾ, ਅਮਨਦੀਪ ਸਿੰਘ ਪੰਚ, ਸ਼ਰਮੈਲ ਸਿੰਘ ਚੱਬਾ, ਸਾਬਕਾ ਸਰਪੰਚ ਤੇਜਪ੍ਰਤਾਪ ਸਿੰਘ ਚੱਬਾ, ਅਮਨਦੀਪ ਸਿੰਘ ਮੱਲ੍ਹੀ, ਬਖ਼ਸ਼ੀਸ਼ ਸਿੰਘ ਚਾਟੀਵਿੰਡ, ਜਸਬੀਰ ਸਿੰਘ ਗੁਰੂਵਾਲੀ, ਹਰਦੇਵ ਸਿੰਘ ਵਰਪਾਲ ਕਲਾਂ, ਲੱਖਾ ਸਿੰਘ ਚੱਬਾ, ਗੁਰਬੀਰ ਸਿੰਘ, ਬੱਬੂ ਸਿੰਘ, ਬਾਬਾ ਕਰਮ ਸਿੰਘ, ਬਾਬਾ ਗੁਰਜੀਤ ਸਿੰਘ, ਬਿਕਰਮ ਸਿੰਘ ਨੰਬਰਦਾਰ ਵਰਪਾਲ, ਜਸਬੀਰ ਸਿੰਘ ਟੀਟਾ, ਮਨਜੀਤ ਸਿੰਘ ਗੁਰੂਵਾਲੀ, ਗੋਤਮ ਸੋਢੀ, ਬਾਬਾ ਸ਼ੇਰ ਸਿੰਘ, ਗੁਰਸਾਹਿਬ ਸਿੰਘ ਚਾਟੀਵਿੰਡ, ਸੁਰਜੀਤ ਸਿੰਘ ਬਾਲੇਚੱਕ, ਸਟਾਲਣਜੀਤ ਸਿੰਘ ਸੰਮਤੀ ਮੈਂਬਰ, ਬਾਬਾ ਸੁਰਜੀਤ ਸਿੰਘ, ਪਰਮਿੰਦਰਬੀਰ ਸਿੰਘ, ਅੰਗਰੇਜ਼ ਸਿੰਘ ਨੰਬਰਦਾਰ, ਜਗਰੂਪ ਸਿੰਘ, ਕੁਲਵੰਤ ਸਿੰਘ, ਬਾਬਾ ਗੁਰਸਹਿਜ ਸਿੰਘ, ਦਿਆਲ ਸਿੰਘ ਚੱਬਾ, ਗੈਵੀ ਕਲੇਰ, ਵਰਿੰਦਰ ਸਿੰਘ, ਰੇਸ਼ਮ ਸਿੰਘ ਫੌਜੀ, ਬਲਦੇਵ ਸਿੰਘ ਪੰਚ, ਡਾ. ਕੁਲਵਿੰਦਰ ਸਿੰਘ ਢਿੱਲੋਂ, ਸਰਪੰਚ ਕਸ਼ਮੀਰ ਸਿੰਘ ਵਰਪਾਲ ਕਲਾਂ, ਰਜਿੰਦਰ ਸਿੰਘ ਸਾੲੀਂ, ਅਮਰਜੀਤ ਸਿੰਘ ਸੰਧੂ, ਗਿਆਨੀ ਸੁਖਚੈਨ ਸਿੰਘ, ਸਾਜਨ ਰਾਮਬਾਣੀ, ਸਰਵਣ ਸਿੰਘ ਪਹਿਲਵਾਨ, ਅਵਤਾਰ ਸਿੰੰਘ ਆਦਿ ਹਾਜ਼ਰ ਸਨ |