23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸਿੱਖਿਆ ਕੁੜੀਆਂ ਲਈ ਇਕ ਮੌਲਿਕ ਅਧਿਕਾਰ ਹੈ-ਸੀ. ਜੇ. ਐੱਮ. ਅਮਨਦੀਪ ਸਿੰਘ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਸਮਾਗਮ 'ਚ ਕੀਤੀ ਸ਼ਿਰਕਤ

ਅਜੀਤ ਡੈਸਕ 13-02-2026
ਅੰਮਿ੍ਤਸਰ, 12 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਨੇ ਵਿਗਿਆਨ ਅਤੇ ਤਕਨਾਲੋਜੀ 'ਚ ਅÏਰਤਾਂ ਦੀ ਭਾਗੀਦਾਰੀ ਵਧਾਉਣ ਅਤੇ ਸਮਾਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਗਿਆਨ 'ਚ ਕੁੜੀਆਂ ਅਤੇ ਅÏਰਤਾਂ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ | ਇਸ ਸਮਾਗਮ 'ਚ ਮੁੱਖ ਸੀ. ਜੇ. ਐੱਮ. ਅਮਰਦੀਪ ਸਿੰਘ ਬੁਲਾਰੇ ਵਜੋਂ ਮੌਜੂਦ ਸਨ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕੁੜੀਆਂ ਨੂੰ ਜ਼ਿੰਦਗੀ 'ਚ ਅੱਗੇ ਵਧਦੇ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ | ਸਿੱਖਿਆ ਕੁੜੀਆਂ ਲਈ ਇਕ ਮੌਲਿਕ ਅਧਿਕਾਰ ਹੈ | ਉਨ੍ਹਾਂ ਨੂੰ ਸਿੱਖਿਆ ਪ੍ਰਾਪਤ ਕਰਨੀ ਚਾਹੀਦੀ ਹੈ ਅਤੇ ਸਵੈ-ਨਿਰਭਰ ਬਣਨਾ ਚਾਹੀਦਾ ਹੈ | ਉਨ੍ਹਾਂ ਨੇ ਕੁੜੀਆਂ ਨੂੰ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ, ਗਣਿਤ ਆਦਿ ਦੀ ਸਿੱਖਿਆ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੁੜੀਆਂ ਦੇ ਸ਼ੋਸ਼ਣ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਹ ਆਪਣੀ ਸੁਰੱਖਿਆ ਨੂੰ ਬਣਾਈ ਰੱਖਦੇ ਹੋਏ ਸਮਾਜ 'ਚ ਕਿਵੇਂ ਅੱਗੇ ਵਧ ਸਕਦੀਆਂ ਹਨ | ਉਨ੍ਹਾਂ ਦੇ ਨਾਲ ਸ਼ਰਤ ਵਸ਼ਿਸ਼ਟ (ਸੰਸਥਾਪਕ ਰਾਸ਼ਟਰੀ ਪ੍ਰਧਾਨ, ਲੀਗਲ ਐਕਸ਼ਨ ਏਡ) ਅਤੇ ਐਡਵੋਕੇਟ ਸੰਜੀਤ ਸਿੰਘ (ਰਾਸ਼ਟਰੀ ਸਕੱਤਰ) ਵੀ ਸਨ | ਪ੍ਰੋਗਰਾਮ ਦੇ ਅਖ਼ੀਰ 'ਚ ਸਕੂਲ ਪਿ੍ੰਸੀਪਲ ਸ੍ਰੀਮਤੀ ਰੀਨਾ ਠਾਕੁਰ ਨੇ ਸੀ. ਜੇ. ਐਮ. ਅਮਰਦੀਪ ਸਿੰਘ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ |
ਪਿਛਲੀ ਖ਼ਬਰ ਇੰਟੈਕ ਅੰਮਿ੍ਤਸਰ ਵਲੋਂ ਭਾਈ ਵੀਰ ਸਿੰਘ ਨਿਵਾਸ ਵਿਖੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਤੇ ਸ਼ਹੀਦ ਬਾਬਾ ਨੋਧ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 15 ਨੂੰ ਮਨਾਇਆ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।