23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਅਰਦਾਸ ਦਿਵਸ ਮਨਾਇਆ

ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਵਿਖੇ ਕੀਰਤਨ ਸਰਵਣ ਕਰਦੇ ਹੋਏ ਵਿਦਿਆਰਥੀ ਨਾਲ ਹਨ ਪਿ੍ੰਸੀਪਲ ਕੁਲਜਿੰਦਰ ਸਿੰਘ, ਵਾਇਸ ਪਿ੍ੰਸੀਪਲ ਸਿਮਰਨਜੀਤ ਕੌਰ, ਮੈਡਮ ਕਿਰਨਪ੍ਰੀਤ ਕੌਰ | ਤਸਵੀਰ : ਗੁਰਨਾਮ ਸਿੰਘ ਬੁੱਟਰ <br/> 13-02-2026
ਸੁਲਤਾਨਵਿੰਡ, 12 ਫਰਵਰੀ (ਗੁਰਨਾਮ ਸਿੰਘ ਬੁੱਟਰ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਮਿੱਤ ਸਿੰਘ ਵਿਖੇ ਅਰਦਾਸ ਦਿਵਸ ਮਨਾਇਆ ਗਿਆ | ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਕੂਲ ਵਿਚ ਸਿਖਿਆ ਲੈ ਰਹੇ ਵਿਦਿਆਰਥੀਆ ਦੇ ਉਜਵਲ ਭਵਿੱਖ ਲਈ ਅਰਦਾਸ ਕੀਤੀ ਗਈ ਅਤੇ ਵਿਦਿਆਰਥੀਆਂ ਵਲੋਂ ਕੀਰਤਨ ਸਰਵਣ ਵੀ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਪਿ੍ੰਸੀਪਲ ਕੁਲਜਿੰਦਰ ਸਿੰਘ ਢਿੱਲੋਂ ਨੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਵਲੋਂ ਹਰ ਸਾਲ ਅਰਦਾਸ ਦਿਵਸ ਮਨਾਉਣ ਉਪਰੰਤ ਵਿਦਿਆਰਥੀਆਂ ਨੂੰ ਗੁਰਸਿੱਖੀ ਜੀਵਨ ਬਤੀਤ ਕਰਨ ਅਤੇ ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ਤੋਂ ਸੇਧ ਲੈ ਕੇ ਆਪਣਾ ਭਵਿੱਖ ਉਜਵਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਸਿਮਰਨਜੀਤ ਕੌਰ, ਸਕੂਲ ਪ੍ਰਬੰਧਕ ਮੈਡਮ ਕਿਰਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਜੀਠੀਆ ਨੂੰ ਮਿਲੀ ਜ਼ਮਾਨਤ 'ਤੇ ਮੁੱਖ ਮੰਤਰੀ ਵਲੋਂ ਤਨਜ਼ ਕੱਸਣਾ ਨਿੰਦਣਯੋਗ-ਰਾਜਾ ਲਦੇਹ ਅਗਲੀ ਖ਼ਬਰ 'ਯੁਵਾ ਆਪਦਾ ਮਿੱਤਰ ਯੋਜਨਾ' 'ਚ ਚਮਕੇ ਡੀ. ਏ. ਵੀ. ਕਾਲਜ ਦੇ ਵਿਦਿਆਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।