23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਮਜੀਠੀਆ ਨੂੰ ਮਿਲੀ ਜ਼ਮਾਨਤ 'ਤੇ ਮੁੱਖ ਮੰਤਰੀ ਵਲੋਂ ਤਨਜ਼ ਕੱਸਣਾ ਨਿੰਦਣਯੋਗ-ਰਾਜਾ ਲਦੇਹ

ਅਜੀਤ ਡੈਸਕ 13-02-2026
ਰਾਜਾਸਾਂਸੀ, 12 ਫਰਵਰੀ (ਹਰਦੀਪ ਸਿੰਘ ਖੀਵਾ)-ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਬੀਤੇ ਦਿਨ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੀ ਗਈ ਹੈ, ਉਨ੍ਹਾਂ ਰਿਹਾਈ ਤੋਂ ਪਹਿਲਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਮਜੀਠੀਆ ਨਾਲ ਕੀਤੀ ਮੁਲਾਕਾਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤੰਜ ਕੱਸਣਾ ਅਤੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਣਾ ਅਤਿ ਨਿੰਦਣਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਗੱਲਬਾਤ ਕਰਦਿਆਂ ਕੀਤਾ | ਲਦੇਹ ਨੇ ਕਿਹਾ ਕਿ ਮਜੀਠੀਆ ਨੂੰ ਝੂਠੇ ਕੇਸ 'ਚ ਫਸਾਇਆ ਗਿਆ ਸੀ | ਲਦੇਹ ਨੇ ਕਿਹਾ ਕਿ ਕਿ ਮੁੱਖ ਮੰਤਰੀ ਡਰੱਗ ਮਾਮਲੇ ਦੀ ਗੱਲ ਕਰ ਰਹੇ ਹਨ, ਜਦ ਕਿ ਸੱਚਾਈ ਇਹ ਹੈ ਕਿ ਉਨ੍ਹਾਂ ਨੂੰ ਇਕ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਿਸ਼ਾਨਾ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਲੋਕਾਂ ਦੇ ਹੱਕ ਵਿਚ ਵਿਰੋਧ ਕਰਨ ਵਾਲਿਆਂ ਨਾਲ ਹਮੇਸ਼ਾ ਬਦਲਾ ਲਊ ਭਾਵਨਾ ਨਾਲ ਸਿਆਸੀ ਕਿੜ ਕੱਢੀ ਜਾਂਦੀ ਰਹੀ ਹੈ ਪਰ ਸ. ਮਜੀਠੀਆ ਨਾਲ ਗਲਤ ਪੰਗਾ ਲੈ ਕੇ ਮਾਨ ਸਰਕਾਰ ਨੇ ਬਹੁਤ ਵੱਡੀ ਗਲਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਵਲੋਂ ਕੋਈ ਅਜਿਹੀ ਗੱਲ ਨਹੀਂ ਕੀਤੀ ਗਈ, ਜਿਸ 'ਤੇ ਭਗਵੰਤ ਮਾਨ ਨੇ ਤੈਸ਼ 'ਚ ਆ ਕੇ ਬੇਤੁਕਾ ਤੇ ਘਟੀਆ ਟਵੀਟ ਕੀਤਾ |
ਪਿਛਲੀ ਖ਼ਬਰ ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਲਈ ਕੀਤੀ ਪੁਟਾਈ ਨੇ ਸੜਕਾਂ ਦੀ ਹਾਲਤ ਕੀਤੀ ਬਦਤਰ <br/> ਅਗਲੀ ਖ਼ਬਰ ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਅਰਦਾਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।