23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਜਸਕਰਨ ਸਿੰਘ ਬੰਦੇਸ਼ਾ ਨੇ ਪੀ.ਐਸ.ਆਈ.ਈ.ਸੀ. ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 13-02-2026
ਅੰਮਿ੍ਤਸਰ, 12 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਕਰਨ ਸਿੰਘ ਬੰਦੇਸ਼ਾ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀਐਸਆਈਈਸੀ) ਦੇ ਵਾਈਸ ਚੇਅਰਮੈਨ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲ ਲਿਆ | ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਤੋਂ ਇਲਾਵਾ ਵੱਖ-ਵੱਖ ਕਾਰਪੋਰੇਸ਼ਨਾਂ ਦੇ ਕਈ ਸੀਨੀਅਰ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਨੁਮਾਇੰਦੇ ਵੀ ਸ਼ਾਮਲ ਹੋਏ | ਇਸ ਮੌਕੇ ਦਲਵੀਰ ਸਿੰਘ ਢਿੱਲੋਂ, ਚੇਅਰਮੈਨ (ਪੀਐਸਆਈਈਸੀ), ਹਰਚੰਦ ਸਿੰਘ ਬਰਸਤ, ਜਨਰਲ ਸਕੱਤਰ (ਆਪ) ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਚੇਅਰਮੈਨ ਗੁਰਦੇਵ ਸਿੰਘ ਲਖਨਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਰਣਜੀਤ ਸਿੰਘ ਚੀਮਾ, ਜਗਦੀਪ ਸਹਿਗਲ ਵਧੀਕ ਪ੍ਰਬੰਧ ਨਿਰਦੇਸ਼ਕ, ਚੇਅਰਮੈਨ ਨਵਦੀਪ ਸਿੰਘ ਜੀਦਾ, ਚੇਅਰਮੈਨ ਜਗਦੇਵ ਸਿੰਘ, ਵਿਨੀਤ ਵਰਮਾ ਸਾਬਕਾ ਮੈਂਬਰ (ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ), ਗੁਰਪ੍ਰਤਾਪ ਸਿੰਘ ਸੰਧੂ ਸੀਨੀਅਰ ਵਾਈਸ ਚੇਅਰਮੈਨ, ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਅਤੇ ਸੁਖਵਿੰਦਰ ਸਿੰਘ ਕਾਉਣੀ ਲੋਕ ਸਭਾ ਹਲਕਾ ਇੰਚਾਰਜ ਅਤੇ ਚੇਅਰਮੈਨ (ਜ਼ਿਲ੍ਹਾ ਯੋਜਨਾ ਬੋਰਡ, ਫਰੀਦਕੋਟ) ਆਦਿ ਹਾਜਰ ਸਨ | ਇਸ ਮੌਕੇ ਜਸਕਰਨ ਸਿੰਘ ਬੰਦੇਸ਼ਾ ਨੇ ਸੂਬਾਈ ਲੀਡਰਸ਼ਿਪ ਦਾ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਿਆਂ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਪਾਰਦਰਸ਼ਤਾ ਵਧਾਉਣ ਅਤੇ ਉਦਯੋਗਪਤੀਆਂ ਅਤੇ ਉੱਦਮੀਆਂ ਨੂੰ ਦਰਪੇਸ਼ ਮੁੱਦਿਆਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਸੰਜੀਵ ਅਰੋੜਾ ਨੇ ਬੰਦੇਸ਼ਾ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਅਗਵਾਈ ਹੇਠ, ਪੀਐਸਆਈਈਸੀ ਸੂਬੇ ਵਿਚ ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿਚ ਨਵੀਆਂ ਉਚਾਈਆਂ ਨੂੰ ਹੋਰ ਛੂਹੇਗਾ |

ਪਿਛਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਲੋਂ ਪ੍ਰੀ-ਸਮਿਟ ਪ੍ਰੋਗਰਾਮ-2026 'ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ' ਵਿਸ਼ੇ 'ਤੇ ਵਰਕਸ਼... ਅਗਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ ਸਾਊਥ ਈਸਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।