23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਐੱਨ. ਆਰ. ਐੱਮ. ਯੂ. ਅੰਮਿ੍ਤਸਰ ਵਰਕਸ਼ਾਪ ਸ਼ਾਖਾ ਵਲੋਂ ਚਾਰ ਕਿਰਤ ਕਾਨੂੰਨਾਂ ਦੇ ਵਿਰੋਧ 'ਚ ਮੀਟਿੰਗ <br/>

ਅਜੀਤ ਡੈਸਕ 13-02-2026
ਅੰਮਿ੍ਤਸਰ, 12 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਐੱਨ. ਆਰ. ਐੱਮ. ਯੂ. ਅੰਮਿ੍ਤਸਰ ਵਰਕਸ਼ਾਪ ਸ਼ਾਖਾ ਵਲੋਂ ਅੱਜ ਯੂਨੀਅਨ ਦਫ਼ਤਰ ਵਿਖੇ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਚਾਰ ਕਿਰਤ ਕਾਨੂੰਨਾਂ ਦੇ ਵਿਰੋਧ 'ਚ ਅਤੇ ਦੇਸ਼ ਵਿਆਪੀ ਆਮ ਹੜਤਾਲ ਦਾ ਸਮਰਥਨ ਕਰਨ ਲਈ ਇਕ ਮਹੱਤਵਪੂਰਨ ਮੀਟਿੰਗ ਕੀਤੀ | ਇਸ ਮੀਟਿੰਗ 'ਚ ਵੱਡੀ ਗਿਣਤੀ 'ਚ ਸ਼ਾਖਾ ਦੇ ਅਧਿਕਾਰੀ, ਕਾਰਕੁਨ ਅਤੇ ਕਰਮਚਾਰੀ ਸ਼ਾਮਲ ਹੋਏ | ਇਕੱਠ ਨੂੰ ਸੰਬੋਧਨ ਕਰਦਿਆਂ ਸ਼ਾਖਾ ਸਕੱਤਰ ਕਾਮਰੇਡ ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ 29 ਪੁਰਾਣੇ ਕੇਂਦਰੀ ਕਿਰਤ ਕਾਨੂੰਨਾਂ ਅਤੇ 1,400 ਤੋਂ ਵੱਧ ਨਿਯਮਾਂ ਨੂੰ ਖ਼ਤਮ ਕਰਕੇ ਚਾਰ ਕਿਰਤ ਕੋਡ ਲਾਗੂ ਕੀਤੇ ਗਏ ਹਨ, ਜਿਸ ਨਾਲ ਮਜ਼ਦੂਰਾਂ ਦੇ ਅਧਿਕਾਰ ਕਮਜ਼ੋਰ ਹੋਏ ਹਨ | ਉਨਾਂ ਕਿਹਾ ਕਿ ਮਜ਼ਦੂਰਾਂ ਦੀਆਂ ਪੀੜ੍ਹੀਆਂ ਨੇ ਇਨਾਂ ਕਾਨੂੰਨਾਂ ਨੂੰ ਲਾਗੂ ਕਰਨ ਲਈ ਸੰਘਰਸ਼ ਕੀਤਾ ਪਰ ਸਰਕਾਰ ਨੇ ਸੰਸਦੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਨਜ਼ਰਅੰਦਾਜ਼ ਕਰਕੇ ਇਕ ਝਟਕੇ 'ਚ ਇਨਾਂ ਨੂੰ ਖ਼ਤਮ ਕਰ ਦਿੱਤਾ | ਨਵੇਂ ਪ੍ਰਬੰਧ ਯੂਨੀਅਨਾਂ ਨੂੰ ਕਮਜ਼ੋਰ ਕਰਨਗੇ, ਹੜਤਾਲ ਦੇ ਅਧਿਕਾਰਾਂ ਨੂੰ ਸੀਮਤ ਕਰਨਗੇ ਅਤੇ ਸਮਾਜਿਕ ਸੁਰੱਖਿਆ ਨੂੰ ਪ੍ਰਭਾਵਤ ਕਰਨਗੇ | ਸ਼ਾਖਾ ਦੇ ਖਜ਼ਾਨਚੀ ਕਾਮਰੇਡ ਤੇਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨਿੱਜੀਕਰਨ ਅਤੇ ਠੇਕੇਦਾਰੀ ਨੂੰ ਉਤਸ਼ਾਹਿਤ ਕਰ ਰਹੀਆਂ ਹਨ, ਜੋ ਸਥਾਈ ਰੁਜ਼ਗਾਰ ਲਈ ਖ਼ਤਰਾ ਹੈ | ਉਨਾਂ ਨੇ ਮਜ਼ਦੂਰਾਂ ਨੂੰ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਇਕਜੁੱਟ ਹੋਣ ਅਤੇ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ |

ਪਿਛਲੀ ਖ਼ਬਰ ਅੰਮਿ੍ਤਸਰ 'ਚ ਕੌਮੀ ਸਾਇਕਿਲੰਗ ਲੀਗ 19, 20 ਨੂੰ ਅਗਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਲੋਂ ਪ੍ਰੀ-ਸਮਿਟ ਪ੍ਰੋਗਰਾਮ-2026 'ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ' ਵਿਸ਼ੇ 'ਤੇ ਵਰਕਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।