23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਅੰਮਿ੍ਤਸਰ 'ਚ ਕੌਮੀ ਸਾਇਕਿਲੰਗ ਲੀਗ 19, 20 ਨੂੰ

ਅਜੀਤ ਡੈਸਕ 13-02-2026
ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)-ਅਸਮਿਤਾ ਮਹਿਲਾ ਟ੍ਰੈਕ ਸਾਈਕਲਿੰਗ ਲੀਗ ਅਧੀਨ ਉੱਤਰੀ ਭਾਰਤ ਦੇ 8 ਰਾਜਾਂ ਦੀਆਂ ਮਹਿਲਾ ਸਾਈਕਲ ਸਵਾਰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜੋ ਮੁਕਾਬਲੇ 19 ਅਤੇ 20 ਫਰਵਰੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਹਨ | ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਨਾਰਥ ਜ਼ੋਨ ਇੰਚਾਰਜ ਅਤੇ ਸਹਾਇਕ ਸਕੱਤਰ ਨੀਰਜ ਤੰਵਰ ਨੇ ਦੱਸਿਆ ਕਿ ਇਹ ਪ੍ਰਤੀਯੋਗਿਤਾ ਕੇਂਦਰ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਸਪੋਰਟਸ ਅਥਾਰਟੀ ਆਫ਼ ਇੰਡੀਆ (ਐਸਏਆਈ) ਅਤੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ | ਉਨਾਂ ਨੇ ਦੱਸਿਆ ਕਿ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਤੋਂ ਮਹਿਲਾ ਸਾਈਕਲ ਸਵਾਰ ਇਸ ਮੁਕਾਬਲੇ ਵਿਚ ਭਾਗ ਲੈਣਗੀਆਂ | ਨੀਰਜ ਤੰਵਰ ਨੇ ਹੋਰ ਦੱਸਿਆ ਕਿ ਜੇਤੂਆਂ ਨੂੰ ਕੁੱਲ 3.45 ਲੱਖ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਫੋਰ ਐੱਸ. ਕਾਲਜ ਆਫ਼ ਕਾਮਰਸ ਫਾਰ ਵੂਮੈਨ ਵਿਖੇ ਕਾਲਜ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਅਗਲੀ ਖ਼ਬਰ ਐੱਨ. ਆਰ. ਐੱਮ. ਯੂ. ਅੰਮਿ੍ਤਸਰ ਵਰਕਸ਼ਾਪ ਸ਼ਾਖਾ ਵਲੋਂ ਚਾਰ ਕਿਰਤ ਕਾਨੂੰਨਾਂ ਦੇ ਵਿਰੋਧ 'ਚ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।