23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਫੋਰ ਐੱਸ. ਕਾਲਜ ਆਫ਼ ਕਾਮਰਸ ਫਾਰ ਵੂਮੈਨ ਵਿਖੇ ਕਾਲਜ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਅਜੀਤ ਡੈਸਕ 13-02-2026
ਅੰਮਿ੍ਤਸਰ, 12 ਫਰਵਰੀ (ਜਸਵੰੰਤ ਸਿੰਘ ਜੱਸ)-ਸੰਤ ਸਿੰਘ ਸੱੁਖਾ ਸਿੰਘ (ਫੋਰ ਐੱਸ) ਕਾਲਜ ਆਫ ਕਾਮਰਸ ਫਾਰ ਵੁਮੈਨ ਵਲੋਂ ਇੰਸਟੀਚਿਊਟ ਆਫ਼ ਚਾਰਟਰਡ ਅਕਾਊਾਟੈਂਟਸ ਆਫ਼ ਇੰਡੀਆ ਵਲੋਂ ਕਰਵਾਏ ਗਏ 'ਕਾਮਰਸ ਓਲੰਪੀਆਡ 2025-26' ਵਿਚ ਕਾਲਜ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮੇਂ ਸੰਸਥਾ ਦੇ ਡਾਇਰੈਕਟਰ ਸ. ਜਗਦੀਸ਼ ਸਿੰਘ, ਵਧੀਕ ਡਾਇਰੈਕਟਰ ਡਾ. ਮਨਮੋਹਨ ਸਿੰਘ ਅਤੇ ਕਾਲਜ ਪਿ੍ੰਸੀਪਲ ਡਾ. ਪਾਇਲ ਨੰਦਾ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲਬੱਧੀ ਲਈ ਮੁਬਾਰਕਬਾਦ ਦਿੰਦੇ ਹੋਏ ਫੁੱਲਾਂ ਦੇ ਗੁਲਦਸਤੇ ਭੇਟ ਅਤੇ ਮਿਹਨਤ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਫੋਰ ਐੱਸ ਸੰਸਥਾ ਦੀ ਅਗਵਾਈ ਵਿਚ ਚੱਲ ਰਹੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਪਿ੍ੰਸੀਪਲ ਸਾਹਿਬਾਨ ਨੇ ਵੀ ਸਮਾਰੋਹ ਵਿਚ ਸ਼ਾਮਿਲ ਹੋ ਕੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਅਨੁਸਾਰ ਕਾਲਜ ਵਿਦਿਆਰਥਣ ਵਰਸ਼ਾ ਵੇਗਲ (ਬੀ. ਕਾਮ ਸਮੈਸਟਰ ਦੂਜਾ) ਨੇ ਪੂਰੇ ਭਾਰਤ ਵਿਚੋਂ ਦੂਜਾ ਰੈਂਕ (ਏਆਈਆਰ-2) ਹਾਸਿਲ ਕੀਤਾ | ਉਨ੍ਹਾਂ ਨੂੰ ਇੰਸਟੀਚਿਊਟ ਆਫ਼ ਚਾਰਟਰਡ ਅਕਾਊਾਟੈਂਟਸ ਆਫ਼ ਇੰਡੀਆ ਵਲੋਂ 12,000 ਰੁਪਏ ਦਾ ਨਕਦ ਇਨਾਮ ਅਤੇ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਲੀਨ ਕੌਰ (ਬੀ. ਕਾਮ ਸਮੈਸਟਰ ਚੌਥਾ) ਨੇ (ਏਆਈਆ- 49) ਰੈਂਕ ਹਾਸਿਲ ਕਰਕੇ 1,800 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤਾ, ਜਦੋਂ ਕਿ ਜਸਨੂਰ ਕੌਰ (ਬੀ. ਕਾਮ ਸਮੈਸਟਰ ਚੌਥਾ) ਨੇ (ਏਆਈਆਰ-59) ਰੈਂਕ ਪ੍ਰਾਪਤ ਕੀਤਾ ਅਤੇ ਉਨ੍ਹਾਂ ਨੂੰ ਵੀ 1,800 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਮਿਲਿਆ | ਇਸ ਤੋਂ ਇਲਾਵਾ ਕਾਲਜ ਦੀਆਂ 51 ਹੋਰ ਵਿਦਿਆਰਥਣਾਂ ਨੂੰ ਵੀ ਉਕਤ ਇੰਸੀਟੀਚਿਊੁਟ ਵਲੋਂ ਭਾਗੀਦਾਰੀ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਪਿ੍ੰ: ਗੁਰਪ੍ਰੀਤ ਸਿੰਘ ਅਤੇ ਜਗਜੀਤ ਸਿੰਘ ਜੱਗੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ 'ਚ ਵਕੀਲਾਂ ਦੇ ਚੈਂਬਰ ਕੰਪਲੈਕਸ ਮੁੱਦਾ ਮੁੱਖ ਮੰਤਰੀ ਦਰਬਾਰ 'ਚ ਪੁੱਜਿਆ <br/> ਅਗਲੀ ਖ਼ਬਰ ਅੰਮਿ੍ਤਸਰ 'ਚ ਕੌਮੀ ਸਾਇਕਿਲੰਗ ਲੀਗ 19, 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।