19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਗੁਰੂ ਨਾਨਕਪੁਰਾ ਵਿਖੇ ਕੋਈ ਵੀ ਫਰਜ਼ੀ ਵਿਆਹ ਨਹੀਂ ਹੋਇਆ ਤੇ ਨਾ ਹੀ ਬੇਅਦਬੀ ਹੋਈ ਹੈ-ਏ.ਸੀ.ਪੀ. ਪ੍ਰਵੇਸ਼ ਚੋਪੜਾ

ਅਜੀਤ ਡੈਸਕ 14-02-2026
ਛੇਹਰਟਾ,13 ਫਰਵਰੀ (ਪੱਤਰ ਪ੍ਰੇਰਕ)-ਪੁਲਿਸ ਥਾਣਾ ਇਸਲਾਮਾਬਾਦ ਦੇ ਅਧੀਨ ਪੈਂਦੇ ਖੇਤਰ ਗੁਰੂ ਨਾਨਕਪੁਰਾ ਵਿਚ ਫਰਜੀ ਵਿਆਹ ਸੰਬੰਧੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ, ਏਸੀਪੀ ਸਾਊਥ ਪ੍ਰਵੇਸ਼ ਚੋਪੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸੋਸ਼ਲ ਮੀਡੀਆ 'ਤੇ ਇਕ ਖਬਰ ਚੱਲ ਰਹੀ ਸੀ ਕਿ ਗੁਰੂ ਨਾਨਕਪੁਰਾ ਵਿਚ ਇੱਕ ਗੁਰੂ ਘਰ ਵਿਚ ਫਰਜੀ ਆਨੰਦ ਕਾਰਜ ਹੋ ਰਹੇ ਹਨ ਜਿਸ ਉਪਰੰਤ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਵੇਖਿਆ ਕਿ ਜਿਸ ਵਿਆਹ ਵਾਲੇ ਜੋੜੇ ਦਾ ਆਨੰਦ ਕਾਰਜ ਹੋ ਰਿਹਾ ਸੀ ਉਹ ਬਾਲਗ ਸਨ ਤੇ ਆਨੰਦ ਕਾਰਜ ਪੂਰਨ ਗੁਰ ਮਰਿਆਦਾ ਅਨੁਸਾਰ ਹੋ ਰਿਹਾ ਸੀ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਵੇਖਣ ਵਿਚ ਆਇਆ ਹੈ ਕਿ ਕੁਝ ਬਿਰਧ ਵਿਵਸਥਾ ਵਿਚ ਸਰੂਪ ਹਨ ਜਿਸ ਸੰਬੰਧੀ ਪੁਲਿਸ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਧਰਮ ਪ੍ਰਚਾਰ ਕਮੇਟੀ ਵਲੋਂ ਆ ਕੇ ਇਹ ਕਾਰਵਾਈ ਕੀਤੀ ਜਾਣੀ ਬਣਦੀ ਹੈ | ਉਨ੍ਹਾਂ ਕਿਹਾ ਕਿ ਉਸ ਜਗ੍ਹਾ ਦੇ ਉੱਤੇ ਕਿਸੇ ਕਿਸਮ ਦੀ ਕੋਈ ਬੇਅਦਬੀ ਨਹੀਂ ਹੋਈ ਹੈ | ਇਸ ਸੰਬੰਧੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਭਾਈ ਬਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਸੂਚਨਾ ਮਿਲੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਬਿਰਧ ਪਾਵਨ ਸਰੂਪ ਮੌਜੂਦ ਹਨ ਤੇ ਮਰਿਆਦਾ ਨਹੀਂ ਹੈ ਜਿਸ ਉਪਰੰਤ ਧਰਮ ਪ੍ਰਚਾਰ ਕਮੇਟੀ ਵਲੋਂ ਕੱਲ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਦਰਸ਼ਨ ਦੀਦਾਰੇ ਕਰਕੇ ਮਰਿਆਦਾ ਅਨੁਸਾਰ ਲਿਜਾਏ ਜਾਣਗੇ |
ਪਿਛਲੀ ਖ਼ਬਰ ਲੋਕ ਵਿਰੋਧੀ ਵਪਾਰ ਸਮਝੌਤਾ ਤੁਰੰਤ ਰੱਦ ਹੋਣਾ ਚਾਹੀਦਾ-ਦਰਸ਼ਨ ਸਿੰਘ ਢਿੱਲਵਾਂ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ 'ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆਂ' ਵਿਸ਼ੇ 'ਤੇ ਭਾਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।