18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਤੀਜੀ ਜਮਾਤ ਦੇ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ <br/>

ਅਜੀਤ ਡੈਸਕ 14-02-2026
ਅੰਮਿ੍ਤਸਰ, 13 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਤੀਜੀ ਜਮਾਤ ਦੇ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਅਗਵਾਈ 'ਚ ਕਰਵਾਇਆ ਗਿਆ | ਪ੍ਰੋਗਰਾਮ ਦਾ ਵਿਸ਼ਾ 'ਪੰਚਤੰਤਰ-ਕਲਾ ਅਤੇ ਕਹਾਣੀਆਂ ਦਾ ਸੰਗਮ' ਸੀ, ਜਿਸ 'ਚ ਵਿਦਿਆਰਥੀਆਂ ਨੇ ਪੰਚਤੰਤਰ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਨੂੰ ਦਿਲਚਸਪ ਅਤੇ ਰਚਨਾਤਮਕ ਢੰਗ ਨਾਲ ਪੇਸ਼ ਕੀਤਾ | ਪ੍ਰੋਗਰਾਮ ਦੀ ਮੁੱਖ ਮਹਿਮਾਨ ਸ੍ਰੀਮਤੀ ਗੁਰਪ੍ਰੀਤ ਕÏਰ, ਪਿ੍ੰਸੀਪਲ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ, ਅੰਮਿ੍ਤਸਰ ਸਨ | ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਅੱਜ ਦਾ ਸਾਲਾਨਾ ਸਮਾਗਮ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਹੈ, ਸਗੋਂ ਸਾਡੇ ਵਿਦਿਆਰਥੀਆਂ ਦੀ ਰਚਨਾਤਮਕਤਾ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਵਰਕ ਦੀ ਇਕ ਜਿਉਂਦੀ ਜਾਗਦੀ ਉਦਾਹਰਣ ਹੈ | ਮੁੱਖ ਮਹਿਮਾਨ ਪਿ੍ੰਸੀਪਲ ਗੁਰਪ੍ਰੀਤ ਕÏਰ ਨੇ ਸਭ ਤੋਂ ਪਹਿਲਾਂ ਪਿ੍ੰਸੀਪਲ ਡਾ. ਅੰਜਨਾ ਗੁਪਤਾ, ਸਾਰੇ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਕ ਸ਼ਕਤੀਸ਼ਾਲੀ ਮਾਧਿਅਮ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਇਸ 'ਚ ਕਲਾ, ਸੱਭਿਆਚਾਰ, ਨੈਤਿਕਤਾ ਅਤੇ ਜੀਵਨ ਹੁਨਰ ਸ਼ਾਮਿਲ ਕਰਨਾ ਜ਼ਰੂਰੀ ਹੈ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਉਤਸ਼ਾਹ ਸਹਿਤ ਸਜਾਇਆ ਮਹੀਨਾਵਾਰੀ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਆਰਟ ਗੈਲਰੀ ਵਿਖੇ ਸਵਾਮੀ ਦਯਾਨੰਦ ਦੇ ਜੀਵਨ 'ਤੇ ਆਧਾਰਿਤ ਪ੍ਰਦਰਸ਼ਨੀ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।