ਅੰਮਿ੍ਤਸਰ, 13 ਫਰਵਰੀ ਫਰਵਰੀ (ਜਸਵੰਤ ਸਿੰਘ ਜੱਸ)-ਗੁਰਮਤਿ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਹੋਰ ਪ੍ਰਬੰਧਕਾਂ ਦੇ ਸਹਿਯੋਗ ਨਾਲ ਫੱਗਣ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰ ਅਸਥਾਨ ਸ੍ਰੀ ਰਾਮਸਰ ਸਾਹਿਬ ਵਿਖੇ ਮਹੀਨਾਵਾਰੀ ਗੁਰਮਤਿ ਸਮਗਾਮ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ/ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ ਜਦੋਂ ਕਿ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘਦੇ ਜਥੇ ਤੋਂ ਇਲਾਵਾ ਬੀਬੀ ਪੁਖਰਾਜ ਕੌਰ ਅੰਮਿ੍ਤਸਰ ਦੇ ਕੀਰਤਨੀ ਜਥਿਆਂ ਅਤੇ ਭਾਈ ਅੰਮਿ੍ਤਪਾਲ ਸਿੰਘ ਜੰਡਿਆਲਾ ਨੇ ਇਲਾਹੀ ਗੁਰਬਾਣੀ ਦੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕਾਂ ਵਲੋਂ ਸਿੰਘ ਸਾਹਿਬ ਅਤੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਸ਼ਰਨਜੀਤ ਸਿੰਘ ਡੀ. ਈ. ਸੀ. ਫੈਨ, ਸਤਿੰਦਰ ਸਿੰਘ ਚਾਵਲਾ, ਗੁਰਬਖਸ਼ ਸਿੰਘ ਬੱਗਾ ਤੇ ਭਾਈ ਦਵਿੰਦਰ ਸਿੰਘ ਸਮੇਤ ਹੋਰ ਸੰਗਤਾਂ ਅਤੇ ਪ੍ਰਬੰਧਕ ਹਾਜ਼ਰ ਸਨ |