18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਖੇਤੀਬਾੜੀ ਦੀ ਉਦਯਮਿਤਾ ਵਿਚ ਬਦਲਾਊ ਭੂਮਿਕਾ ਵਿਸ਼ੇ 'ਤੇ ਰਾਸ਼ਟਰੀ ਕਾਨਫ਼ਰੰਸ <br/>

ਅਜੀਤ ਡੈਸਕ 14-02-2026
ਅੰਮਿ੍ਤਸਰ, 13 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵਲੋਂ ਸੈਂਟਰ ਫੋਰ ਐਗਰੀਕਲਚਰ ਰਿਸਰਚ ਐਂਡ ਇਨੋਵੇਸ਼ਨ ਦੇ ਸਹਿਯੋਗ ਨਾਲ 'ਖੇਤੀਬਾੜੀ ਦੀ ਉਦਯਮਿਤਾ ਵਿਚ ਬਦਲਾਊ ਭੂਮਿਕਾ-ਟਿਕਾਊ ਵਿਕਾਸਪੂਰਨ ਉਦੇਸ਼ ਦੀ ਪ੍ਰਾਪਤੀ ਵੱਲ ਇਕ ਕਦਮ' ਵਿਸ਼ੇ 'ਤੇ ਦੋ ਦਿਨਾਂ ਰਾਸ਼ਟਰੀ ਕਾਨਫਰੰਸ ਕਰਵਾਈ ਗਈ, ਜਿਸ 'ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 200 ਤੋਂ ਵੱਧ ਪ੍ਰਤੀਨਿਧੀਆਂ, ਅਧਿਆਪਕਾਂ, ਖੋਜਕਾਰਾਂ, ਨੀਤੀ-ਨਿਰਧਾਰਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਦੋ ਦਿਨਾਂ ਦੌਰਾਨ ਖੇਤੀਬਾੜੀ ਨੂੰ ਰੋਜ਼ਗਾਰ ਅਤੇ ਆਪਣੇ ਵਪਾਰ ਦੀ ਸਿਰਜਣਾ ਨਾਲ ਜੋੜਨ, ਨਵੀਂ ਸੋਚ ਅਧਾਰਿਤ ਤਰੀਕਿਆਂ ਨੂੰ ਅਪਣਾਉਣ ਅਤੇ ਦਿਹਾਤੀ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਣ ਸੰਬੰਧੀ ਵਿਸਤਿ੍ਤ ਵਿਚਾਰ-ਵਟਾਂਦਰਾ ਕੀਤਾ ਗਿਆ | ਕਾਨਫਰੰਸ ਦਾ ਉਦਘਾਟਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਹੋਇਆ | ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ 'ਚ ਪ੍ਰੋ. ਡਾ. ਪੀ. ਕੇ. ਪਾਤੀ, ਕੋਆਰਡੀਨੇਟਰ ਅਤੇ ਖੇਤੀਬਾੜੀ ਵਿਭਾਗ ਦੇ ਮੁਖੀ ਅਤੇ ਪ੍ਰੋ. ਡਾ. ਸੰਜੈ ਮੋਦੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਟਿਕਾਊ ਖੇਤੀ ਪ੍ਰਣਾਲੀਆਂ, ਨਵਚੇਤਨਾ ਅਧਾਰਿਤ ਯੋਜਨਾਵਾਂ ਅਤੇ ਇਕਰੂਪ ਨੀਤੀਆਂ ਰਾਹੀਂ ਮੌਜੂਦਾ ਆਰਥਿਕ ਅਤੇ ਦਿਹਾਤੀ ਚੁਣੌਤੀਆਂ ਦਾ ਸਫਲ ਹੱਲ ਲੱਭਿਆ ਜਾ ਸਕਦਾ ਹੈ | ਉਨਾਂ ਜ਼ੋਰ ਦਿੱਤਾ ਕਿ ਖੇਤੀਬਾੜੀ ਨੂੰ ਕੇਵਲ ਉਤਪਾਦਨ ਤੱਕ ਸੀਮਿਤ ਨਾ ਰੱਖ ਕੇ ਇਸਨੂੰ ਉਦਯਮਿਤਾ, ਮੁੱਲ-ਵੱਧੂ ਪ੍ਰਕਿਰਿਆਵਾਂ ਅਤੇ ਰੋਜ਼ਗਾਰ ਦੇ ਨਵੇਂ ਮੌਕਿਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ | ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਮੁਖੀ ਪ੍ਰੋ. ਡਾ. ਵਿਕਰਮ ਸੰਧੂ ਨੇ ਕਾਨਫਰੰਸ ਦੇ ਉਦੇਸ਼ਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਅਤੇ ਡਾ. ਦਿਵਿਆ ਮਹਾਜਨ ਨੇ ਇਸ ਦੇ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਈ |

ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਣੇ ਦੋ ਕਾਬੂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਉਤਸ਼ਾਹ ਸਹਿਤ ਸਜਾਇਆ ਮਹੀਨਾਵਾਰੀ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।