18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਚੋਰੀ ਦੇ ਮੋਟਰਸਾਈਕਲ ਸਣੇ ਦੋ ਕਾਬੂ

ਅਜੀਤ ਡੈਸਕ 14-02-2026
ਅੰਮਿ੍ਤਸਰ, 13 ਫਰਵਰੀ (ਹਰਮਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾ ਦੀਆਂ ਸਰਗਰਮੀਆਂ 'ਤੇ ਨਜ਼ਰ ਰੱਖਣ ਲਈ ਲਗਾਏ ਗਏ ਨਾਕਿਆ ਦੌਰਾਨ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਚੋਰੀ ਦੇ ਬਿਨਾਂ ਨੰਬਰ ਮੋਟਰ ਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਫੜੇ ਗਏ ਨੌਜਵਾਨਾਂ ਦੀ ਪਹਿਚਾਣ ਨਰਿੰਦਰ ਸਿੰਘ ਵਾਸੀ ਸ਼ੇਖਭੱਟੀ ਅਤੇ ਪਿ੍ੰਸ ਵਾਸੀ ਜੈਰਾਮ ਕੋਟ ਵਜੋਂ ਦੱਸੀ ਜਾ ਰਹੀ ਹੈ | ਇਸ ਮਾਮਲੇ ਦੀ ਪੜਤਾਲ ਕਰ ਰਹੇ ਤਫ਼ਤੀਸ਼ ਅਫ਼ਸਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੀ.ਆਰ ਚੌਕ ਰਣਜੀਤ ਐਵੀਨਿਊ ਵਿਖੇ ਨਾਕਾ ਲਗਾਇਆ ਗਿਆ ਸੀ ਇਸ ਦੌਰਾਨ ਦੋ ਨੌਜਵਾਨ ਚੋਰੀ ਦੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਈ ਟੀ ਆਈ ਵਾਲੇ ਪਾਸਿਓ ਚੌਕ ਵੱਲ ਆਏ ਜਿਨ੍ਹਾਂ ਕੋਲੋਂ ਮੋਟਰਸਾਈਕਲ ਦੇ ਨੰਬਰ ਅਤੇ ਇਸ ਦੇ ਦਸਤਾਵੇਜ਼ਾ ਬਾਰੇ ਪੁਛਿਆ ਗਿਆ ਤਾਂ ਉਹ ਤਸਲੀਜਨਕ ਜਵਾਬ ਨਹੀ ਦੇ ਸਕੇ | ਤਫਤੀਸ਼ ਅਫ਼ਸਰ ਨੇ ਦੱਸਿਆ ਕਿ ਮੁਢਲੀ ਪੁਛਗਿੱਛ ਦੌਰਾਨ ਉਨ੍ਹਾਂ ਨੇ ਮੋਟਰਸਾਈਕਲ ਚੋਰੀ ਦਾ ਸਵੀਕਾਰ ਕੀਤਾ ਗਿਆ ਹੈ ਸਖਤੀ ਨਾਲ ਕੀਤੀ ਪੁਛਗਿੱਛ ਦੌਰਾਨ ਉਨ੍ਹਾਂ ਨੇ 15 ਹੋਰ ਮੋਟਰਸਾਈਕਲ ਚੋਰੀ ਕਰਨਾਂ ਸਵੀਕਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਉਨ੍ਹਾਂ ਵਲੋਂ ਸਰਹੱਦੀ ਖੇਤਰ ਦੇ ਵੱਖ ਵੱਖ ਇਲਾਕਿਆ 'ਚ ਲੁਕਾਏ ਹੋਣਾ ਸਵੀਕਾਰ ਕੀਤਾ ਗਿਆ ਹੈ | ਇਸ ਸਬੰਧ ਵਿਚ ਥਾਣਾ ਰਣਜੀਤ ਐਵੀਨਿਊ ਵਿਖੇ ਦੋਵੇ ਨੌਜਵਾਨਾ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਪਾਵਨ ਸਰੂਪਾਂ ਦੀ ਮਰਯਾਦਾ ਬਹਾਲੀ ਅਤੇ ਛਪਾਈ ਵਿਚ ਗ਼ਲਤੀਆਂ ਸੰਬੰਧੀ ਜਥੇ... ਅਗਲੀ ਖ਼ਬਰ ਖੇਤੀਬਾੜੀ ਦੀ ਉਦਯਮਿਤਾ ਵਿਚ ਬਦਲਾਊ ਭੂਮਿਕਾ ਵਿਸ਼ੇ 'ਤੇ ਰਾਸ਼ਟਰੀ ਕਾਨਫ਼ਰੰਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।