ਅੰਮਿ੍ਤਸਰ, 13 ਫਰਵਰੀ (ਹਰਮਿੰਦਰ ਸਿੰਘ)-ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮਕਬੂਲਪੁਰਾ ਪੁਲਿਸ ਨੇ ਕਰਨਦੀਪ ਸਿੰਘ ਵਾਸੀ ਮਕਬੂਲਪੁਰਾ ਨਾਮਕ ਇਕ ਹੋਰ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 6 ਗ੍ਰਾਮ ਹੈਰੋਇਨ, 200 ਰੁਪਏ ਡਰੱਗ ਮਨੀ ਬਰਾਮਦ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜਾ ਕੀਤਾ ਹੈ | ਇਸ ਦੌਰਾਨ ਹੀ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਗੁਰਵਿੰਦਰ ਸਿੰਘ ਵਾਸੀ ਡੈਮਗੰਜ ਨੂੰ 200 ਪਾਬੰਧੀਸ਼ੁਦਾ ਪਰੈਗਾ ਕੈਪਸੂਲਾਂ ਦੇ ਨਾਲ ਹਿਰਾਸਤ ਵਿਚ ਲੈ ਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |