ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਵਰਪਾਲ ਸਮੇਤ ਯੂਨੀਵਰਸਿਟੀ ਦੇ ਸਮੂਹ ਵਿਦਿਆਰਥੀਆਂ ਅਤੇ ਲੋਕ ਵੈਲਫੇਅਰ ਫਾਉਂਡੇਸ਼ਨ ਦੇ ਸਾਂਝੇ ਯਤਨਾਂ ਨਾਲ ਦੂਜਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਇਹ ਖੂਨਦਾਨ ਕੈਂਪ ਕੌਮ ਦੇ ਸਮੂਹ ਸ਼ਹੀਦਾਂ ਅਤੇ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਸਮਰਪਿਤ ਕੀਤਾ ਗਿਆ | ਇਸ ਦੌਰਾਨ ਯੂਨੀਵਰਸਿਟੀ ਦੀ ਐੱਨ. ਐੱਸ. ਐੱਸ. ਟੀਮ ਵਲੋਂ ਵੀ ਵਿਸ਼ੇਸ਼ ਸਹਿਯੋਗ ਕੀਤਾ ਗਿਆ | ਇਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ, ਰਵੀਕਰਨ ਸਿੰਘ ਕਾਹਲੋਂ, ਲੋਕਦੀਪ ਸਿੰਘ ਘੁੰਮਣ, ਗੁਰਜੀਤ ਸਿੰਘ, ਪਹਿਲਵਾਨ ਜੱਸਾ ਪੱਟੀ ਵਾਲਾ ਆਦਿ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਦਿਆਰਥੀਆਂ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਲਈ ਹੋਰ ਉਤਸ਼ਾਹ ਨਾਲ ਸਮਾਜ ਦੇ ਭਲੇ ਹਿੱਤ ਕਾਰਜਸ਼ੀਲ ਹੋਣ ਲਈ ਪ੍ਰੇਰਣਾ ਦਿੱਤੀ | ਇਨਾਂ ਤੋਂ ਇਲਾਵਾ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪ੍ਰੋ. ਸਤਨਾਮ ਸਿੰਘ ਦਿਓਲ ਡੀਨ ਵਿਦਿਆਰਥੀ ਭਲਾਈ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਪ੍ਰੋ. ਅਮਰਜੀਤ ਸਿੰਘ ਡਾਇਰੈਕਟਰ, ਸਿੱਖ ਸਟੱਡੀਜ਼ ਚੇਅਰ, ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਬਲਬੀਰ ਸਿੰਘ, ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਵਿੰਦਰ ਸਿੰਘ, ਰਜਨੀਸ਼ ਭਾਰਦਵਾਜ ਨਾਨ-ਟੀਚਿੰਗ ਸਾਬਕਾ ਪ੍ਰਧਾਨ ਸਮੇਤ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ, ਪ੍ਰੋਫੈਸਰ ਸਾਹਿਬਾਨ ਅਤੇ ਨਾਨ-ਟੀਚਿੰਗ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ | ਇਸ ਕੈਂਪ ਪ੍ਰਤੀ ਭਾਰੀ ਉਤਸ਼ਾਹ ਦਿਖਾਉਂਦਿਆਂ ਵੱਡੀ ਗਿਣਤੀ 'ਚ ਯੂਨੀਵਰਸਿਟੀ ਦੇ ਸਮੂਹ ਵਿਦਿਆਰਥੀਆਂ ਨੇ ਖੂਨ ਦਾਨ ਕੀਤਾ | ਇਸ ਕੈਂਪ ਦੀ ਸਫਲਤਾ ਲਈ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੇ ਬੜੀ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਈ | ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ